KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ

ਕਪੂਰਥਲਾ ਤੋਂ ਭਾਜਪਾ ਦੇ ਉਮੀਦਵਾਰ ਖੋਜੇਵਾਲ ਨੇ ਪਿੰਡ ਸਿੱਧਵਾਂ ਦੋਨਾਂ ਵਿਖੇ ਕੀਤਾ ਚੋਣ ਪ੍ਰਚਾਰ,ਲੋਕਾਂ ਨੇ ਦਿੱਤੀਆਂ ਜਿੱਤ ਦੀਆਂ ਸ਼ੁੱਭਕਾਮਨਾਵਾਂ


ਕਪੂਰਥਲਾ(ਕੇਸਰੀ ਨਿਊਜ਼ ਨੈੱਟਵਰਕ )-ਭਾਜਪਾ ਦੇ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਅਕਾਲੀ ਦਲ ਅਤੇ ਕਾਂਗਰਸ ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ।ਅਕਾਲੀ ਅਤੇ ਕਾਂਗਰਸ ਸਰਕਾਰਾਂ ਤੇ ਹਮਲਾ ਬੋਲਦੇ ਹੋਏ ਖੋਜੇਵਾਲ ਨੇ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਦੇ ਨੂੰ ਧੋਖ਼ਾ ਦਿੱਤਾ ਅਤੇ ਉਨਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਹੈ।ਪਿਛਲੇ ਇੱਕ ਦਸ਼ਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ ਤੇ ਸੰਘਰਸ਼ ਕਰ ਰਹੇ ਹਨ ਅਤੇ ਪੁਲੀਸ ਦੀਆ ਲਾਠੀਆਂ ਖਾ ਰਹੇ ਹਨ,ਪਰ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਤੋਂ ਸਿਵਾਏ ਹੋਰ ਕੁੱਝ ਨਹੀਂ ਦਿੱਤਾ।ਉਪਰੋਕਤ ਗੱਲਾਂ ਬੁੱਧਵਾਰ ਨੂੰ ਪਿੰਡ ਸਿੱਧਵਾਂ ਦੋਨਾਂ ਵਿਖੇ ਆਪਣੀ ਚੋਣ ਮੁਹਿੰਮ ਦੌਰਾਨ ਵੱਡੀ ਗਿਣਤੀ ਵਿਚ ਲੋਕ ਨੂੰ ਸੰਬੋਧਨ ਕਰਦਿਆਂ ਕਹਿਆ।ਇਸ ਦੌਰਾਨ ਲੋਕਾਂ ਨੇ ਖੋਜੇਵਾਲ ਪ੍ਰਤੀ ਕਾਫ਼ੀ ਉਤਸ਼ਾਹ ਪ੍ਰਗਟ ਕੀਤਾ ਅਤੇ ਫੁੱਲ ਬਰਸਾ ਅਤੇ ਮਾਲਾ ਪਾ ਕੇ ਲੋਕਾਂ ਨੇ ਖੋਜੇਵਾਲ ਦਾ ਸਵਾਗਤ ਕੀਤਾ ਅਤੇ ਜਿੱਤ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਭਾਜਪਾ ਆਗੂਆਂ ਲਵੀ ਕੁਲਾਰ,ਸੰਨੀ ਬੈਂਸ,ਰਬਜੀਤ ਦਿਓਲ,ਅਜਾਇਬ ਸਿੰਘ,ਪਰਮਜੀਤ ਸਿੰਘ,ਨਿੱਕਾ ਇੱਬਣ,ਦੀਪਾ ਬਡਿਆਲ,ਜਗਦੀਪ ਮੰਗਾ,ਗਗਨਦੀਪ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਨਿਕਾਮੀ ਦੇ ਕਾਰਨ ਅੱਜ ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ ਹੈ।ਜੀਵਨ ਤੋਂ ਨਿਰਾਸ਼ ਹੋ ਕੇ ਲੱਖਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਅਤੇ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਬਰਬਾਦੀ ਦਾ ਜ਼ਿੰਮੇਵਾਰ ਕੌਣ ਹੈ?ਖੋਜੇਵਾਲ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ।ਇਹ ਸਮੱਸਿਆ ਅੱਜ ਇਸ ਲਈ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿਉਂਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ।ਉਨ੍ਹਾਂ ਕਾਂਗਰਸ ਸਰਕਾਰ ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾ ਸਮੇਂ ਕਾਂਗਰਸ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ,ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜ ਸਾਲ ਤੱਕ ਪੂਰੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਝੂਠੇ ਮੇਲੇ ਲਾ ਕੇ ਬੇਵਕੂਫ਼ ਬਣਾਇਆ।ਸੜਕਾਂ ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਤੇ ਪੁਲੀਸ ਦੀ ਲਾਠੀਆ ਚਲਾਈਆਂ।ਪੜੇ ਲਿਖੇ ਬੇਰੁਜ਼ਗਾਰ ਆਮ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ,ਮੰਤਰੀਆਂ ਦੇ ਬੇਟੇ,ਬੇਟੀਆਂ ਅਤੇ ਰਿਸਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਹੀ ਦਿੱਤੀਆ ਹਨ।ਇਸ ਵਾਰ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠ ਦਾ ਜਵਾਬ ਦੇਣਗੇ।ਇਸ ਮੌਕੇ ਤੇ ਜਸਬੀਰਪਾਲ ਸ਼ੀਰਾ,ਡਾ,ਰਣਵੀਰ ਕੌਸ਼ਲ, ਪ੍ਰਦੀਪ ਕੌਸ਼ਲ,ਸੋਨੂੰ,ਅਸ਼ੋਕ ਕੁਮਾਰ ਲਵ,ਪੰਜਾਬ,ਮਲਕੀਤ ਸਿੰਘ,ਗਗਨ,ਲਵਪ੍ਰੀਤ, ਗੁਰਪ੍ਰੀਤ,ਲਵਪ੍ਰੀਤ,ਸੰਨੀ,ਜੋਗਿੰਦਰ ਕੌਰ,ਰੇਸ਼ਮ ਕੌਰ,ਬਲਵਿੰਦਰ ਕੌਰ,ਰਾਣੀ,ਸਰਬਜੀਤ ਆਦਿ ਹਾਜ਼ਰ ਸਨ।

Leave a Reply