ਭਾਜਪਾ ਦੇ ਉਮੀਦਵਾਰ ਦੀ ਚੋਣ ਕਮਿਸ਼ਨ ਤੋਂ ਮੰਗ
ਕਪੂਰਥਲਾ (ਕੇਸਰੀ ਨਿਊਜ਼ ਨੈੱਟਵਰਕ)-:ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਤੇ ਲਗਾਏ ਇਲਜ਼ਾਮ ਦਾ ਖੰਡਨ ਕਰਦੇ ਹੋਏ ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਨਸ਼ਾ ਜਾਂ ਨਸ਼ਾ ਵੇਚਣ ਵਾਲਿਆਂ ਨਾਲ ਜੇਕਰ ਕੋਈ ਸਾਬਤ ਕਰ ਦੇਵੇ ਤਾਂ ਉਹ ਰਾਜਨੀਤੀ ਛੱਡ ਦੇਣਗੇ।
ਸ਼ੁਕਰਵਾਰ ਨੂੰ ਇਕ ਨਿਜੀ ਹੋਟਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਰਾਣਾ ਗੁਰਜੀਤ ਸਿੰਘ ਦੇ ਆਰੋਪਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਪੰਜਾਬ ਦੇ ਕਪੂਰਥਲਾ ਵਿਧਾਨ ਸਭਾ ਸੀਟ ਤੇ ਜੇਕਰ ਪਾਰਦਰਸ਼ੀ ਚੋਣ ਕਰਵਾਉਣਾ ਹੈ ਤਾਂ ਚੋਣ ਕਮਿਸ਼ਨ ਨੂੰ ਪਹਿਲਾਂ ਤੋਂ ਤੈਨਾਤ ਪ੍ਰਬੰਧਕੀ ਅਤੇ ਪੁਲਿਸ ਅਧਿਕਾਰੀ ਤਬਦੀਲ ਕਰ ਦੇਣੇ ਚਾਹੀਦਾ ਹਨ। ਖੋਜੇਵਾਲ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕਪੂਰਥਲਾ ਵਿੱਚ ਤੈਨਾਤ ਅਧਿਕਾਰੀ ਪੂਰੀ ਤਰ੍ਹਾਂ ਨਾਲ ਕੈਬਿਨੇਟ ਮੰਤਰੀ ਰਾਣਾ ਦੇ ਪੱਖ ਵਿੱਚ ਕਾਂਗਰਸ ਦੀ ਬੀ ਟੀਮ ਬਣਕੇ ਕਾਰਜ ਕਰ ਰਹੇ ਹਨ।ਉਥੇ ਹੀ ਦੂਜੇ ਪਾਸੇ ਰਾਣੇ ਦੇ ਲੋਕ ਵੋਟਰਾਂ ਨੂੰ ਧਮਕਾਨ ਦਾ ਕਾਰਜ ਕਰ ਰਹੇ ਹਨ।ਜਦੋਂ ਕਿ ਕਪੂਰਥਲਾ ਦੇ ਵੋਟਰ ਪਿਛਲੇ 20 ਸਾਲਾਂ ਤੋਂ ਕਪੂਰਥਲਾ ਵਿੱਚ ਕਾਬਿਜ ਨੇਤਾ ਨੂੰ ਹਟਾਕੇ ਭਾਜਪਾ ਦੀ ਸਰਕਾਰ ਬਣਾਉਂਦੇ ਹੋਏ ਬਦਲਾਵ ਲਿਆਉਣ ਦਾ ਮਨ ਬਣਾ ਚੁੱਕੇ ਹਨ।ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲਾ ਨੇ ਕਿਹਾ ਕਿ ਉਨ੍ਹਾਂਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਕਪੂਰਥਲਾ ਵਿੱਚ ਕਾਫ਼ੀ ਲੰਬੇ ਸ਼ਮੇ ਤੋਂ ਤੈਨਾਤ ਪੁਲਿਸ ਅਤੇ ਪ੍ਰਬੰਧਕੀ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਦਲਿਆ ਜਾਵੇ।ਤਾਂਕਿ ਕਪੂਰਥਲਾ ਵਿੱਚ ਪਾਰਦਰਸ਼ੀ ਚੋਣਾਂ ਹੋ ਸਨਕ।ਉਥੇ ਹੀ ਉਨ੍ਹਾਂਨੇ ਆਪਣੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵੀ ਸਵਾਲਿਆ ਨਿਸ਼ਾਨ ਖੜੇ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਵਿੱਚ ਵੀ ਜ਼ਿਆਦਾਤਰ ਨੇਤਾ ਕਾਂਗਰਸੀ ਵਿਧਾਇਕ ਦੇ ਨਾਲ ਵਪਾਰਕ ਸੰਬੰਧ ਰੱਖਦੇ ਹੋਏ ਜੁੜੇ ਹੋਏ ਸਨ।ਅਤੇ ਇਸ ਵਜ੍ਹਾ ਨਾਲ ਉਨ੍ਹਾਂਨੇ ਅਕਾਲੀ ਦਲ ਨੂੰ ਛੱਡ ਭਾਜਪਾ ਦਾ ਪੱਲਾ ਫੜਿਆ ਹੈ।ਊਨਾ ਕਿਹਾ ਕਿ ਜੇਕਰ ਕਾਂਗਰਸ ਵਿਧਾਇਕ ਨੇ ਪਿਛਲੇ 20 ਸਾਲਾਂ ਵਿਚ ਕੰਮ ਕੀਤਾ ਹੁੰਦਾ ਤਾਂ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਊਣ ਦੀ ਲੋੜ ਨਾ ਪੈਂਦੀ।ਹਲਕਾ ਕਪੂਰਥਲਾ ਅਤੇ ਆਸ-ਪਾਸ ਦੇ ਇਲਾਕਿਆਂ ਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਨੂੰ ਬਿਮਾਰੀਆਂ ਹੀ ਲੱਗ ਰਹੀਆਂ ਹਨ।ਕਾਂਗਰਸੀ ਸਰਕਾਰ ਦੇ ਵਿਧਾਇਕ ਨੇ ਵੋਟਾਂ ਲੈਣ ਤੋਂ ਬਾਅਦ ਵਿਕਾਸ ਵੱਲ ਧਿਆਨ ਦੇਣਾ ਪੂਰੀ ਤਰ੍ਹਾਂ ਭੁਲਾ ਦਿੱਤਾ।ਖੋਜੇਵਾਲ ਨੇ ਕਿਹਾ ਕਿ ਪਿਛਲੇ 20 ਸਾਲਾਂ ਵਿਚ ਕਾਂਗਰਸ ਵਿਧਾਇਕ ਲੋਕਾਂ ਨੂੰ ਇਸ ਗੰਦਗੀ ਤੋਂ ਵੀ ਛੁਟਕਾਰਾ ਨਹੀਂ ਦੀਵਾ ਸਕਿਆ ਹੈ।ਇਸੇ ਤਰਾਂ ਸ਼ਹਿਰ ਵਿਚ ਵੀ ਥਾਂ ਥਾਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ।ਲੋਕ ਸਾਲਾਂ ਤੋਂ ਗੰਦਗੀ ਤੋਂ ਛੁਟਕਾਰਾ ਪਾਉਣ ਲਈ ਇੰਤਜ਼ਾਰ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਵੀ ਗੰਦਗੀ ਦੇ ਢੇਰਾਂ ਅਤੇ ਗੰਦੇ ਪਾਣੀ ਦੇ ਛੱਪੜਾਂ ਨੂੰ ਦੇਖ ਕੇ ਕਾਂਗਰਸੀ ਵਿਧਾਇਕ ਦੇ ਕੰਮਾਂ ਦੀ ਪੋਲ ਖ਼ੋਲ ਰਹੇ ਹਨ।ਅੱਜ ਲੋਕ ਇਹ ਮੰਨਣ ਲੱਗੇ ਹਨ ਕਿ ਪਿਛਲੇ 20ਸਾਲਾਂ ਵਿਚ ਸਿਰਫ਼ ਉਨ੍ਹਾਂ ਨੂੰ ਝੂਠੇ ਲਾਰੇ ਲਗਾ ਕੇ ਗੁਮਰਾਹ ਹੀ ਕੀਤਾ ਗਿਆ ਹੈ।ਖੋਜੇਵਾਲ ਨੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਇਸ ਵਾਰ ਭਾਜਪਾ ਦੀ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਲੋਕਾਂ ਨੂੰ ਇਸ ਗੰਦਗੀ ਤੋਂ ਮੁਕਤ ਕਰਵਾਇਆ ਜਾਵੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਏ ਗਏ ਸਵੱਛਤਾ ਮਿਸ਼ਨ ਤਹਿਤ ਇੱਥੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਇਸ ਗੰਦਗੀ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਵਿੱਚ ਭਾਜਪਾ ਦੀ ਜਿੱਤ ਹੋਵੇ ਅਤੇ ਪੰਜਾਬ ਤਰੱਕੀ ਦੀ ਰਾਹ ਤੇ ਤੁਰੇ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਾਰੀ ਕੀਤਾ ਗਿਆ 11 ਸੂਤਰੀ ਏਜੰਡਾ ਸਾਰੇ ਵਰਗਾਂ ਦੇ ਹਿੱਤ ਵਿੱਚ ਹੈ ਅਤੇ ਪਾਰਟੀ ਇਸ ਤੇ ਖਰੀ ਉਤਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਤੋਂ ਇਲਾਵਾ ਔਰਤਾਂ ਦੀ ਸੁਰੱਖਿਆ,ਉਦਯੋਗਾਂ ਨੂੰ ਪ੍ਰਫੁੱਲਤ ਕਰਨ,ਖੇਤੀਬਾੜੀ ਨੂੰ ਸੁਰੱਖਿਆ,ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ,ਹੁਨਰ ਦੇਣ ਵਰਗੇ ਅਹਿਮ ਮੁੱਦੇ ਹਨ।ਉਥੇ ਹੀ ਉਨ੍ਹਾਂਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਣ ਦੇ ਮੰਤਵ ਨਾਲ ਕਪੂਰਥਲਾ ਦੇ ਵੋਟਰਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ।ਅਤੇ ਦਾਅਵਾ ਕੀਤਾ ਕਿ 20 ਫਰਵਰੀ ਨੂੰ ਹੋਣ ਵਾਲਿਆਂ ਵਿਧਾਨਸਭਾ ਚੋਣਾਂ ਵਿੱਚ ਵੋਟਰ ਭਾਜਪਾ ਦੇ ਪੱਖ ਵਿੱਚ ਮਤਦਾਨ ਕਰਕੇ ਭਾਜਪਾ ਦਾ ਕਮਲ ਖਿਲਾਉਣਗੇ।ਇਸ ਮੌਕੇ ਤੇ ਉਨ੍ਹਾਂ ਦੇ ਨਾਲ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਪਰਸ਼ੋਤਮ ਪਾਸੀ,ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ,ਸੂਬਾ ਕਾਰਜਕਾਰਨੀ ਦੇ ਮੈਂਬਰ ਮਨੂੰ ਧੀਰ,ਸੂਬਾ ਕਾਰਜਕਾਰਨੀ ਦੇ ਮੈਂਬਰ ਸ਼ਾਮ ਸੁੰਦਰ ਅੱਗਰਵਾਲ,ਸੂਬਾ ਕਾਰਜਕਾਰਨੀ ਦੇ ਮੈਂਬਰ ਯਗ ਦੱਤ ਏਰੀ,ਸੀਨੀਅਰ ਆਗੂ ਡਾ.ਰਣਵੀਰ ਕੌਸ਼ਲ,ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਚੰਦਰ ਸ਼ੇਖਰ,ਮੰਡਲ ਪ੍ਰਧਾਨ ਚੇਤਨ ਸੂਰੀ,ਵਿਸ਼ਾਲ ਸੋਂਧੀ,ਕਪਿਲ ਧੀਰ ਆਦਿ ਮੌਜੂਦ ਸਨ।