Chandigarh (Kesari News Network)- ਕਾਂਗਰਸ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਤੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਫਿਰ ਤੋਂ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਜਪਾ ਆਗੂ ਤਰੁਣ ਚੁੱਘ ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਵਿੱਚ ਸ਼ਾਮਿਲ ਹੋਏ ਹਨ।
ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਲਾਡੀ ਪਹਿਲਾ ਵੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਭਾਜਪਾ ਵਿੱਚ ਕੁਝ ਦਿਨ ਰਹਿਣ ਤੋਂ ਬਾਅਦ ਦੁਬਾਰਾ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ। ਇਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਸ੍ਰੀ ਹਰਿਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਨਰਾਜ਼ ਚੱਲ ਰਹੇ ਸਨ। ਇਸ ਨਰਾਜ਼ਗੀ ਦੇ ਚਲਦਿਆਂ ਅੱਜ ਮੁੜ ਉਹ ਕਾਂਗਰਸ ਨੂੰ ਅਲਵਿਦਾ ਕਹਿ ਗਏ ਅਤੇ ਭਾਜਪਾ ਵਿੱਚ ਸਾਮਿਲ ਹੋ ਗਏ ਹਨ।