ਚੰਡੀਗੜ੍ਹ, 15 ਫਰਵਰੀ(kesari News Network) ਭਾਰਤ ਚੋਣ ਕਮਿਸ਼ਨ (ਈਸੀਆਈ) ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।
ਈ.ਸੀ.ਆਈ. ਦੇ ਪੱਤਰ ਵਿੱਚ ਲਿਖਿਆ ਹੈ, “ਸ਼ਿਕਾਇਤਕਰਤਾ ਵੱਲੋਂ ਭੇਜੀ ਗਈ ਵੀਡੀਓ/ਤਸਵੀਰਾਂ ਮੁਤਾਬਕ ਸ੍ਰੀ ਅਨੁਮੀਤ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਸਿਆਸੀ ਗਤੀਵਿਧੀ ਕਰਨ ਸਬੰਧੀ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ।”
ਇਸ ਦੌਰਾਨ, ਈ.ਸੀ.ਆਈ. ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ, ” ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।