KESARI VIRASAT

ਕੇਸਰੀ ਵਿਰਾਸਤ

Latest news
ਨਿੱਝਰ ਦੇ ਕਤਲ 'ਤੇ ਕੈਨੇਡਾ 'ਚ ਆਈ.ਐੱਸ.ਆਈ ਏਜੰਟ ਤੋਂ ਪੁੱਛਗਿੱਛ: ਰਿਪੋਰਟ ਦਾ ਦਾਅਵਾ- ਨਸ਼ੇ ਦੇ ਕਾਰੋਬਾਰ 'ਤੇ ਕਾਬੂ ਪਾ... Congress MLA Sukhpal Khaira Arrest: ਨਸ਼ਾ ਤਸਕਰੀ ਮਾਮਲੇ 'ਚ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚੀ ਪੁਲਿਸ; ਪਾਣੀ... ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ ਪੰਜਾਬ ਦੇ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਸਿੱਖਿਆ ਵਿਭਾਗ ਪੰਜਾਬ ਦਾ ਰਬ ਹੀ ਰਾਖਾ: ਹਜ਼ਾਰਾਂ ਵਿਦਿਆਰਥੀਆਂ ਨੂੰ ਦੂਹਰੀ-ਤੀਹਰੀ ਵਾਰ ਕਰੋੜਾ ਦੇ ਵਜ਼ੀਫਿਆਂ ਦਾ ਭੁਗਤਾਨ ਪੰਜਾਬ ਸਰਕਾਰ ਨੇ ਦੋ ਮੈਡੀਕਲ ਅਧਿਕਾਰੀਆਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ ਤਕਨੀਕ ਦਾ ਸੰਸਾਰ: ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਰੋਬੋਟ ਨੇ ਪਰੋਸੀ ਚਾਹ ਅਤੇ ਸੈਂਡਵਿਚ Big Breaking News : ਮਾਮਲਾ ਵਕੀਲ ਤੇ ਉਸ ਦੇ ਮੁਵੱਕਲ ਨਾਲ ਤਸ਼ੱਦਦ ਦਾ: ਐੱਸਪੀ ਸੀਆਈਏ ਇੰਚਾਰਜ ਤੇ ਕਾਂਸਟੇਬਲ ਗ੍ਰਿਫ਼ਤਾ... ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ... ਬਾਜਵਾ ਨੇ ਮੁਕਤਸਰ ਵਕੀਲ ਨਾਲ ਕੁੱਟਮਾਰ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਭਾਜਪਾ ਉਮੀਦਵਾਰ ਨੇ ਚੇਤਨ ਸੂਰੀ ਦੀ ਅਗਵਾਈ ਵਿਚ ਮੀਟਿੰਗ ਚ ਲੋਕਾਂ ਦੇ ਭਾਰੀ ਇਕੱਠ ਨੂੰ ਕੀਤਾ ਸੰਬੋਧਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਵਿਰਾਸਤ ਨੇ 20 ਫਰਵਰੀ ਨੂੰ ਵੀ ਭਾਜਪਾ ਨੂੰ ਵੋਟਾਂ ਪਾਉਣ ਤਾਂ ਜੋ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਈ ਜਾ ਸਕੇ, ਖੋਜੇਵਾਲ
ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ ਕਰਦੇ ਹੋਏ ਭਾਜਪਾ ਮੰਡਲ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਰੱਖੀ ਗਈ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।ਜਿੱਥੇ ਲੋਕਾਂ ਦਾ ਉਨ੍ਹਾਂ ਨੂੰ ਪੂਰਨ ਸਮਰਥਨ ਮਿਲਿਆ। ਖੋਜੇਵਾਲ ਵੱਲੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਖੋਜੇਵਾਲ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਜਿੰਨਾ ਪਿਆਰ ਦਿੱਤਾ ਗਿਆ ਹੈ, ਓਨਾ ਹੀ ਲੋਕ 20 ਫਰਵਰੀ ਨੂੰ ਵੀ ਭਾਜਪਾ ਨੂੰ ਵੋਟਾਂ ਪਾਉਣ ਤਾਂ ਜੋ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਭਾਜਪਾ ਵੱਲੋਂ ਜਲਦੀ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਲਾਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖੋਜੇਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਪੰਜ ਸਾਲਾਂ ਵਿੱਚ ਇਲਾਕੇ ਵਿੱਚ ਗੁੰਡਾਗਰਦੀ ਦਾ ਮਾਹੌਲ ਬਣਿਆ ਹੋਇਆ ਹੈ, ਹੁਣ ਲੋਕ ਬਦਲਾਅ ਦੇ ਮੂਡ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਨਾਲ ਇਲਾਕੇ ਦਾ ਰਿਕਾਰਡ ਤੋੜ ਵਿਕਾਸ ਹੋਵੇਗਾ। ਭਾਜਪਾ ਮੰਡਲ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦੀ ਹੈ।ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਜੋ ਪਿਆਰ ਅਤੇ ਸਮਰਥਨ ਰਣਜੀਤ ਸਿੰਘ ਖੋਜੇਵਾਲ ਨੂੰ ਦਿੱਤਾ ਜਾ ਰਿਹਾ ਹੈ,ਉਸਦੇ ਲਈ ਉਹ ਹਲਕਾ ਵਾਸੀਆਂ ਦੇ ਤਹਿ ਦਿਲੋ ਧੰਨਵਾਦੀ ਹਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਭਾਜਪਾ ਦੀ ਸਰਕਾਰ ਬਣਨ ਤੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਮਨਾਨ ਦਿੱਤਾ ਜਾਵੇਗਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਤੇ ਭਾਜਪਾ ਜਿਲਾ ਪ੍ਰਧਾਨ ਰਾਜੇਸ਼ ਪਾਸੀ,ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਯੱਗ ਦੱਤ ਐਰੀ,ਭਾਜਪਾ ਆਗੂ ਬੌਬੀ ਮਲਹੋਤਰਾ,ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਪ੍ਰਸ਼ੋਤਮ ਪਾਸੀ,ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰਯਸ਼ ਮਹਾਜਨ,ਭਾਜਪਾ ਐਨਜੀਓ ਸੈੱਲ ਦੇ ਸੂਬਾ ਸਹਿ ਮੰਤਰੀ ਰਾਜੇਸ਼ ਮੰਨਣ ਸੈਣੀ ਬੈਂਸ ਆਦਿ ਹਾਜਰ ਸਨ।

Leave a Reply