KESARI VIRASAT

Latest news
ਦਿੱਲੀ 'ਚ ਪਹਿਲੀ ਵਾਰ 1 ਲੱਖ ਕਰੋੜ ਰੁਪਏ ਦਾ ਬਜਟ: ਯਮੁਨਾ ਦੀ ਸਫ਼ਾਈ ਅਤੇ ਸਾਫ਼ ਪਾਣੀ ਲਈ 9 ਹਜ਼ਾਰ ਕਰੋੜ; 10 ਲੱਖ ਰੁਪਏ... ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼ 

CM ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ਼ ਕੇਸ ਦਰਜ ਜਾਣੋ ਵਜ੍ਹਾ!


ਕੇਸਰੀ ਵਿਰਾਸਤ ਨੇਟਵਰਕ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ ‘ਭਈਆ’ ਲਫਜ਼ ਦੀ ਵਰਤੋਂ ਕਰਨ ‘ਤੇ ਉਹ ਬੁਰੀ ਤਰ੍ਹਾਂ ਘਿਰ ਗਏ ਤੇ ਹੁਣ ਤੈਅਸ਼ੁਦਾ ਮਿਆਦ ਤੋਂ ਬਾਅਦ ਚੋਣ ਪ੍ਰਚਾਰ ਕਰਨ ‘ਤੇ ਉਹ ਬੁਰੀ ਤਰ੍ਹਾਂ ਫਸ ਗਏ ਹਨ। ਇੱਥੋਂ ਤਕ ਕਿ ਚੰਨੀ ਖਿਲਾਫ਼ ਬਿਹਾਰ ‘ਚ ਪਰਚਾ ਵੀ ਦਰਜ ਕੀਤਾ ਗਿਆ ਤੇ ਪੰਜਾਬ ‘ਚ ਮੌਜੂਦ ਪਰਵਾਸੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਖਿਲਾਫ਼ ਪ੍ਰਦਰਸ਼ਨ ਤੇ ਪੁਤਲੇ ਵੀ ਫੂਕੇ।

ਦਰਅਸਲ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮਾਨਸਾ ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ। ਇਸੇ ਦੌਰਾਨ ਮਾਨਸਾ ਪੁਲਿਸ ਨੇ ਉਨ੍ਹਾਂ ਸਮੇਤ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੱਧੂ ਮੂਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।

Leave a Reply