ਅਜਨਾਲਾ, 22 ਫਰਵਰੀ (Kesari News Network):- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਬਾਰਡਰ ਏਰੀਏ ਵਿਚ ਵੱਖ-ਵੱਖ ਬੈਂਕਾਂ ਵਿਚ ਡਕੈਤੀਆਂ ਕਰਨ ਵਾਲੇ 7 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਗਿਰੋਹ ਵਿਚ ਇਕ ਲੜਕੀ ਵੀ ਸ਼ਾਮਿਲ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਕੋਲੋਂ ਲੱਖਾਂ ਰੁਪਏ ਦੀ ਨਗਦੀ, ਪਿਸਤੌਲ, ਜ਼ਿੰਦਾ ਰੌਂਦ ਮੋਟਰਸਾਈਕਲ ਤੇ ਇਕ ਗੱਡੀ ਬਰਾਮਦ ਕੀਤੀ ਗਈ ਹੈ।