KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ

ਰਾਣਾ ਗੁਰਜੀਤ ਵਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ


ਜਲੰਧਰ, 25 ਫਰਵਰੀ(ਕੇਸਰੀ ਨਿਊਜ਼ ਨੈੱਟਵਰਕ )- ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ 24 ਘੰਟੇ ਚੱਲਣ ਵਾਲਾ ਹੈਲਪਲਾਈਨ ਨੰਬਰ ਸਥਾਪਤ ਕੀਤਾ ਹੈ।

ਇਥੇ ਜਾਰੀ ਇਕ ਬਿਆਨ ਵਿਚ, ਰਾਣਾ ਨੇ ਕਿਹਾ ਕਿ ਜਿੱਥੇ ਭਾਰਤ ਸਰਕਾਰ ਪਹਿਲਾਂ ਹੀ ਇਸ ਮਾਮਲੇ ‘ਤੇ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ‘ਚ ਰਹਿੰਦੇ ਪੰਜਾਬੀਆਂ ਅਤੇ ਜਿਨ੍ਹਾਂ ਦੇ ਰਿਸ਼ਤੇਦਾਰ ਯੂਕਰੇਨ ‘ਚ ਫਸੇ ਹਨ, ਉਨ੍ਹਾਂ ਲਈ ਇਕ ਵਿਸ਼ੇਸ਼ ਨੰਬਰ ਜਾਰੀ ਕੀਤਾ ਹੈ। ਰਾਣਾ ਨੇ ਇਹ ਹੈਲਪਲਾਈਨ ਨੰਬਰ ਇਸ ਲਈ ਸਥਾਪਿਤ ਕੀਤਾ ਹੈ, ਕਿਉਂਕਿ ਹਰ ਕੋਈ ਕੇਂਦਰ ਸਰਕਾਰ ਨਾਲ ਸੰਪਰਕ ਨਹੀਂ ਕਰ ਸਕਦਾ ਅਤੇ ਉਹ ਉਥੇ ਫਸੇ ਲੋਕਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ।
ਰਾਣਾ ਨੇ ਦੱਸਿਆ ਕਿ ਜੇਕਰ ਕੋਈ ਮਦਦ ਚਾਹੁੰਦਾ ਹੈ, ਤਾਂ ਯੂਕਰੇਨ ਵਿੱਚ ਫਸੇ ਵਿਅਕਤੀ/ਵਿਅਕਤੀਆਂ ਦਾ ਫੋਨ ਨੰਬਰ ਸਮੇਤ ਉਨ੍ਹਾਂ ਦੇ ਘਰ (ਯੂਕਰੇਨ) ਦਾ ਪਤਾ ਉਪਰੋਕਤ ਨੰਬਰ ‘ਤੇ ਭੇਜਿਆ ਜਾ ਸਕਦਾ ਹੈ। ਉਹ ਯਕੀਨੀ ਬਣਾਉਣਗੇ ਕਿ ਅਗਲੇਰੀ ਕਾਰਵਾਈ ਕੀਤੀ ਜਾਵੇ ਅਤੇ ਉੱਥੇ ਫਸੇ ਲੋਕ ਜਲਦੀ ਤੋਂ ਜਲਦੀ ਘਰ ਵਾਪਸ ਆ ਸਕਣ।
ਮੰਤਰੀ ਨੇ ਭਾਰਤ ਪਰਤਣ ਦੇ ਚਾਹਵਾਨਾਂ ਦੇ ਹਵਾਈ ਕਿਰਾਏ ਦਾ ਭੁਗਤਾਨ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।

Leave a Reply