ਅੰਮ੍ਰਿਤਸਰ, 28 ਫਰਵਰੀ (ਕੇਸਰੀ ਨਿਊਜ਼ ਨੈੱਟਵਰਕ)-ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਅੰਬੈਸੀ ਦੇ ਖ਼ਿਲਾਫ਼ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਲਿਆਉਣ ਲਈ ਨਾ ਤਾਂ ਕੇਂਦਰ ਸਰਕਾਰ ਵਲੋਂ ਹੀ ਯੋਗ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਅੰਬੈਸੀ ਵਲੋਂ ਉਨ੍ਹਾਂ ਨੂੰ ਕੋਈ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿਨ ਪ੍ਰਤੀ ਦਿਨ ਉਨ੍ਹਾਂ ਦੇ ਬੱਚਿਆਂ ਦੀ ਹਾਲਤ ਮੰਦੀ ਹੋ ਰਹੀ ਹੈ। ਉਨ੍ਹਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ ਅਤੇ ਕਈ ਤਰ੍ਹਾਂ ਦੇ ਹੋਰ ਤਸ਼ੱਦਦਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।