ਨਵੀਂ ਦਿੱਲੀ (ਕੇਸਰੀ ਨਿਊਜ਼ ਨੈੱਟਵਰਕ): ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਹੁਣ ਤੱਕ ਲਗਭਗ 1,400 ਭਾਰਤੀ ਨਾਗਰਿਕਾਂ ਨੂੰ ਲੈ ਕੇ ਛੇ ਉਡਾਣਾਂ ਭਾਰਤ ਪਹੁੰਚ ਚੁੱਕੀਆਂ ਹਨ। ਹੁਣ ਤੱਕ 8,000 ਭਾਰਤੀ ਨਾਗਰਿਕ ਯੂਕਰੇਨ ਛੱਡ ਚੁੱਕੇ ਹਨ। ਬੁਖਾਰੇਸਟ (ਰੋਮਾਨੀਆ) ਤੋਂ ਚਾਰ ਉਡਾਣਾਂ ਅਤੇ ਬੁਡਾਪੇਸਟ (ਹੰਗਰੀ) ਤੋਂ ਦੋ ਉਡਾਣਾਂ ਆ ਗਈਆਂ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਯੂਕਰੇਨ ਦੀ ਸਰਹੱਦ ਨਾਲ ਲੱਗਦੇ 4 ਦੇਸ਼ਾਂ ‘ਚ ਵਿਸ਼ੇਸ਼ ਦੂਤ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਰੋਮਾਨੀਆ ਦਾ ਦੌਰਾ ਕਰਨਗੇ, ਕਿਰਨ ਰਿਜਿਜੂ ਸਲੋਵਾਕ ਗਣਰਾਜ ਦਾ ਦੌਰਾ ਕਰਨਗੇ, ਹਰਦੀਪ ਸਿੰਘ ਪੁਰੀ ਹੰਗਰੀ ਜਾਣਗੇ, ਵੀਕੇ ਸਿੰਘ ਪੋਲੈਂਡ ਜਾਣਗੇ।