KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ

2 ਰੁਪਏ ਪ੍ਰਤੀ ਕਿਲੋ ਕਣਕ, ਮਿਡ ਡੇਅ ਮੀਲ ਸਕੀਮਾਂ ਦੀ ਹੋਵੇਗੀ ਸਮੀਖਿਆ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 3 ਮਾਰਚ (ਕੇਸਰੀ ਨਿਊਜ਼ ਨੈੱਟਵਰਕ):ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ਼.ਸੀ.) ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਹਨਾਂ ਸਕੀਮਾਂ ਵਿੱਚ 2 ਰੁਪਏ ਪ੍ਰਤੀ ਕਿਲੋ ਕਣਕ ਦੀ ਵੰਡ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਭੋਜਨ ਦੀ ਵੰਡ ਕਰਨਾ ਸ਼ਾਮਲ ਹੈ।
ਇਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ, ਆਈ.ਏ.ਐਸ. (ਸੇਵਾਮੁਕਤ) ਨੇ ਸਾਰੇ ਨਵ-ਨਿਯੁਕਤ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਪੀ.ਐਸ.ਐਫ.ਸੀ. ਦੇ ਮੈਂਬਰ ਸ੍ਰੀ ਏ.ਕੇ.ਸ਼ਰਮਾ, ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੈ ਦੱਤ, ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਪੀ.ਐਸ.ਐਫ.ਸੀ. ਦੇ ਮੈਂਬਰ ਸਕੱਤਰ ਸ੍ਰੀ ਇੰਦਰ ਪਾਲ, ਪੀ.ਸੀ.ਐਸ. ਸ਼ਾਮਲ ਹੋਏ।
ਸ੍ਰੀ ਰੈਡੀ ਨੇ ਕਿਹਾ ਕਿ ਮੈਂਬਰਾਂ ਨੂੰ ਸਾਰੀਆਂ ਸਕੀਮਾਂ ਦੀ ਸਮੀਖਿਆ ਅਤੇ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਹ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਨਿਰਧਾਰਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਇਸ ਦੌਰਾਨ, ਕਮਿਸ਼ਨ ਵੱਲੋਂ ਕਮਿਸ਼ਨ ਅਤੇ ਡੀ.ਜੀ.ਆਰ.ਓਜ਼./ਏ.ਡੀ.ਸੀਜ਼. (ਡੀ) ਕੋਲ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਾਰੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦਾ ਫੈਸਲਾ ਵੀ ਕੀਤਾ ਗਿਆ।

Leave a Reply