KESARI VIRASAT

ਕੇਸਰੀ ਵਿਰਾਸਤ

Latest news
ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ ਸੋਨੇ ਦੇ ਗਹਿਣੇ ਮਹਿੰਗੀਆਂ ਘੜੀਆਂ ਜਾਇ... ਖਾਲਿਸਤਾਨੀ ਅੱਤਵਾਦੀ ਲਖਬੀਰ ਰੋਡੇ ਦੀ ਪਾਕਿਸਤਾਨ 'ਚ ਮੌਤ: ਬੈਨ ਸੰਗਠਨ KLF ਦਾ ਮੁਖੀ ਸੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ... ਅੰਮ੍ਰਿਤਸਰ ਏਅਰਪੋਰਟ ਤੋਂ ਅੱਤਵਾਦੀ ਲਖਬੀਰ ਰੋਡੇ ਦਾ ਸਾਥੀ ਪਰਮਜੀਤ ਢਾਡੀ ਗ੍ਰਿਫਤਾਰ: ਇੰਗਲੈਂਡ ਭੱਜਣ ਦੀ ਫਿਰਾਕ ਵਿੱਚ ਸੀ ਬੰਦੀ ਸਿੰਘਾਂ ਦੇ ਮਾਮਲੇ ਤੇ ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਰਾਹ ਹੋਏ ਵੱਖ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਔਰਤ ਸਮੇਤ ਦੋ ਨਸ਼ਾ ਤਸਕਰ 12 ਗ੍ਰਾਮ ਹੈਰੋਇਨ 40 ਖੁੱਲੀਆ ਨਸ਼ੀਲੀਆ ਗੋ... ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਇਸ ਤਰ੍ਹਾਂ ਹੋਇਆ ਪਰਦਾਫਾਸ਼ : ਨਿਖਿਲ ਗੁਪਤਾ ਨੇ ਜੋ ਸ਼ੂਟਰ ਹਾਇਰ ਕੀਤਾ ਉਹ ਨਿਕਲਿਆ ਅੰਡਰ... ਸਿੱਖ ਪਰਿਵਾਰ ਦੀ ਲੁੱਟ ਦੀ ਘਟਨਾ ਨੇ ਸਾਬਤ ਕੀਤਾ ਕਿ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦਾ ਕੋਈ ਪੁਖ਼ਤਾ ਇੰਤਜ਼ਾ... ਦਿਨੇਸ਼ ਢੱਲ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ, ਵਰਕਰਾਂ ਵਿੱਚ ਭਾਰੀ ਉਤਸ਼ਾ... ਗੈਂਗਸਟਰ ਸੋਨੂੰ ਖੱਤਰੀ ਦਾ ਸਾਥੀ ਪੁਲਿਸ ਵਲੋਂ ਗਿ੍ਫ਼ਤਾਰ : ਮਾਂ-ਧੀ ਦੇ ਦੋਹਰੇ ਕਤਲ ਦਾ ਮੁੱਖ ਮੁਲਜ਼ਮ; 2 ਪਿਸਤੌਲ, 8 ਕਾ... ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ: ਯੈਲੋ ਅਲਰਟ ਜਾਰੀ

ਕੇਂਦਰ ਸਰਕਾਰ ਨੇ ਲਏ ਪੰਜਾਬ ਨੂੰ ਧੋਂਸ ਮਨਵਾਉਣ ਵੱਲ ਸੇਧਤ ਫੈਸਲੇ- ਅਕਾਲੀ ਦਲ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ(ਕੇਸਰੀ ਨਿਊਜ਼ ਨੈੱਟਵਰਕ) : ਕੇਂਦਰ ਸਰਕਾਰ ਨੇ ਪਿਛਲੇ ਕੁਝ ਦਿਨਾਂ ਅੰਦਰ ਅਜਿਹੇ ਫੈਸਲੇ ਲਏ ਹਨ ਜੋ ਸਿੱਧੇ ਤੌਰ ‘ਤੇ ਪੰਜਾਬ ਨੁੰ ਧੋਂਸ ਵਿਖਾ ਕੇ ਈਨ ਮਨਵਾਉਣ ਵੱਲ ਸੇਧਤ ਹਨ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਡੱਟਦਾ ਰਿਹਾ ਹੈ ਤੇ ਹੁਣ ਵੀ ਡੱਟੇਗਾ ਤੇ ਕਿਸੇ ਵੀ ਤਰੀਕੇ ਕੇਂਦਰ ਦੀ ਦਾਦਾਗਿਰੀ ਅੱਗੇ ਨਹੀਂ ਝੁਕੇਗਾ। ਇਹ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ।

ਅਕਾਲੀ ਦਲ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਸੰਘੀ ਢਾਂਚੇ ਨੁੰ ਖੋਰਾ ਲਗਾ ਕੇ ਯੂਨੀਟਰੀ ਸਿਸਟਰ ਲਾਗੂ ਕਰਨਾ ਚਾਹੁੰਦੀ ਹੈ।  ਸੂਬਿਆਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਸਿੱਧਾ ਦਖਲ ਦੇ ਰਹੀ ਹੈ ਤੇ ਖਾਸ ਤੌਰ ‘ਤੇ ਪੰਜਾਬ ਨੁੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।  ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਵਿਚ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਦਿੱਤਾ, ਫਿਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐਮ ਬੀ) ਦੇ ਵਿਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ।

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਹੁਣ ਕੇਂਦਰ ਸਰਕਾਰ ਨੇ ਭਾਖੜਾ ਡੈਮ ਦੀ ਸੁਰੱਖਿਆ ਸੀ ਆਈ ਐਸ ਐਫ ਦੇ ਹਵਾਲੇ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਪੰਜਾਬ ‘ਤੇ ਬੇਵਿਸਾਹੀ ਕਰਨਾ ਹੈ ਤੇ ਇਹ ਵੀ ਇਕ ਅਸਲੀਅਤ ਹੈ ਕਿ ਸੀ ਆਈ ਐਸ ਐਫ ਦਾ ਖਰਚਾ ਹੁਣ ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੁੰ ਚੁੱਕਣਾ ਪਵੇਗਾ ਜਦੋਂ ਕਿ ਇਹ ਮੁਲਾਜ਼ਮ ਕੇਂਦਰ ਸਰਕਾਰ ਦੇ ਹੋਣਗੇ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਪਿਛਲੇ ਸੀਜ਼ਨ ਦਾ ਆਰ ਡੀ ਐਫ ਦਾ 1100 ਕਰੋੜ ਰੁਪਏ ਹੁਣ ਤੱਕ ਜਾਰੀ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹਾ ਪ੍ਰਭਾਵ ਮਿਲ ਰਿਹਾ ਹੈ ਕਿ ਪੰਜਾਬ ਦੇ ਹੱਕ ਖੋਹ ਕੇ ਪੰਜਾਬੀਆਂ ਨੂੰ ਈਨ ਮਨਵਾਉਣ ਲਈ ਸਬਕ ਸਿਖਾਉਣ ਵਾਸਤੇ ਚੱਕਰਵਿਊ ਰਚਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੁੰ ਇਹ ਹਦਾਇਤਾਂ ਵੀ ਦੇ ਰਹੀ ਹੈ ਕਿ ਉਹ ਆਪਣਾ ਪੈਸਾ ਕਿਵੇਂ ਖਰਚੇ। ਉਹਨਾਂ ਕਿਹਾ ਕਿ ਜਿਹੜੀਆਂ ਗ੍ਰਾਂਟਾ ਕੇਂਦਰ ਸਰਕਾਰ ਜਾਰੀ ਕਰਦੀ ਹੈ, ਉਹਨਾਂ ਦੇ ਖਰਚ ਲਈ ਤਾਂ ਨਿਯਮ ਤੇ ਸ਼ਰਤਾਂ ਤੈਅ ਕਰਨਾ ਤਾਂ ਭਾਵੇਂ ਕੇਂਦਰ ਸਰਕਾਰ ਦਾ ਹੱਕ ਹੋ ਸਕਦਾ ਹੈ ਪਰ ਕਿਸੇ ਸੂਬੇ ਨੁੰ ਖਰਚੇ ਬਾਰੇ ਹਦਾਇਤਾਂ ਦੇਣਾ ਪੂਰੀ ਤਰ੍ਹਾਂ ਗੈਰ ਵਾਜਬ ਹੈ।

ਉਹਨਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਵੇਲੇ ਦੀਆਂ ਜੋ ਵਿਵਸਥਾਵਾਂ ਹਨ, ਕੇਂਦਰ ਸਰਕਾਰ ਇਕ ਇਕ ਕਰ ਕੇ ਉਹ ਸਾਰੀਆਂ ਖਤਮ ਕਰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬੀ ਬੀ ਐਮ ਬੀ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਅਤੇ ਚੰਡੀਗੜ੍ਹ ਵਿਚ ਮੁਲਾਜ਼ਮਾਂ ਲਈ ਪੰਜਾਬ ਦੇ ਨਿਯਮ ਲਾਗੂ ਕਰਨਾ ਪੰਜਾਬ ਪੁਨਰਗਠਨ ਐਕਟ ਦਾ ਹਿੱਸਾ ਸੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੰਡੀਗੜ੍ਹ ਦਾ ਆਪਣਾ ਕੇਡਰ ਤਿਆਰ ਕਰ ਰਹੀ ਹੈ ਤੇ ਇਸਨੁੰ ਸਥਾਈ ਤੌਰ ‘ਤੇ ਯੂ ਟੀ ਬਣਾਈ ਰੱਖਣਾ ਚਾਹੁੰਦੀ ਹੈ ਜਦੋਂ ਕਿ ਇਸਨੁੰ ਸਿਰਫ ਆਰਜ਼ੀ ਤੌਰ ‘ਤੇ ਯੂ ਟੀ ਬਣਾਇਆ ਗਿਆ ਸੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਰ੍ਹਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਦਿਆਂ ‘ਤੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਲਿਖੀ ਚਿੱਠੀ ਦਾ ਚੰਨੀ ਨੇ ਨਾ ਕੋਈ ਜਵਾਬ ਦਿੱਤਾ ਤੇ ਨਾ ਇਸ ‘ਤੇ ਪ੍ਰਤੀਕਰਮ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸੁਨੀਲ ਜਾਖੜ ਦੇ ਬਿਆਨ ਦਾ ਸਵਾਗਤ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਵੀ ਅਸੀਂ ਸਾਰੀਆਂ ਪਾਰਟੀਆਂ ਨੁੰ ਇਹ ਅਪੀਲ ਕਰਦੇ ਹਾਂ ਕਿ ਉਹ ਮਿਲ ਕੇ ਇਕ ਮੰਚ ‘ਤੇ ਸੂਬੇ ਵਾਸਤੇ ਲੜਾਈ ਲੜਨ ਅਤੇ ਸੂਬੇ ਦੇ ਹਿੱਤਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ।

ਅਕਾਲੀ ਆਗੂ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਚੰਨੀ ਤੇ ਮੁੱਖ ਵਿਰੋਧੀ ਧਿਰ ਰਹੀ ਆਮ ਆਦਮੀ ਪਾਰਟੀ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ ਪਰ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗਾ ਤੇ ਕੇਂਦਰ ਦੀ ਧੱਕੇਸ਼ਾਹੀ ਨੁੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਉਹਨਾਂ ਕਿਹਾ ਕਿ ਅਸੀਂ ਅਗਲੇ ਹਫਤੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ ਕੇ ਸਿੰਘ ਦੇ ਯੂਕਰੇਨ ਤੋਂ ਪਰਤਣ ਦੇ ਤੁਰੰਤ ਬਾਅਦ ਉਹਨਾਂ ਨਾਲ ਮੁਲਾਕਾਤ ਕਰਾਂਗੇ ਤੇ ਬੀ ਬੀ ਐਮ ਬੀ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਦਾ ਮੁੱਦਾ ਚੁੱਕਾਂਗੇ।

ਉਹਨਾਂ ਕਿਹਾ ਕਿ ਇਹਨਾਂ ਮੀਟਿੰਗਾਂ ਦਾ ਕੀ ਨਤੀਜਾ ਨਿਕਲੇਗਾ, ਇਸਨੁੰ ਵੇਖਦਿਆਂ ਅਸੀਂ ਅਗਲੀ ਰਣਨੀਤੀ ਉਲੀਕਾਂਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਕਿ ਜਿਸ ਵਿਚ ਇਹ ਲੱਗਦਾ ਹੈ ਕਿ ਸਾਨੂੰ ਇਕ ਹੋਰ ਧਰਮ ਯੁੱਧ ਮੋਰਚਾ ਲਗਾਉਣਾ ਪਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡਟਿਆ ਹੈ ਤੇ ਹੁਣ ਵੀ ਪਿੱਛੇ ਨਹੀਂ ਹਟੇਗਾ।

ਇਸ ਦੌਰਾਨ ਪ੍ਰੈਸ ਕਾਨਫਰੰਸ ਵਿਚ ਮੌਜੂਦ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਹਰਚਰਨ ਬੈਂਸ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫੈਸਲਾ ਟਾਲਣ ‘ਤੇ ਆਮ ਆਦਮੀ ਪਾਰਟੀ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾ ਤੋਂ ਸਿੱਖ ਵਿਰੋਧੀ ਤੇ ਪੰਜਾਬੀ ਵਿਰੋਧੀ ਹਨ।  ਉਹ ਕੇਜਰੀਵਾਲ ਨੂੰ ਇਹ ਚੇਤਾਵਨੀ ਦਿੰਦੇ ਹਨ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੁਪਰੀਮ ਕੋਰਟ ਨੇ ਵੀ ਪ੍ਰਵਾਨਗੀ ਦਿੱਤੀ ਹੈ ਤੇ ਪ੍ਰੋ. ਭੁੱਲਰ ਦੀ ਸਿਹਤ ਬਹੁਤ ਜ਼ਿਆਦਾ ਵਿਗੜ ਗਈ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰੋ. ਭੁੱਲਰ ਨੁੰ ਅੱਤਵਾਦੀ ਕਰਾਰ ਦੇ ਰਹੀ ਹੈ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਦੀ ਰਿਹਾਈ ਦਾ ਫੈਸਲਾ ਟਾਲਣ ਨਾਲ ਇਸਦਾ ਪੰਜਾਬੀ ਵਿਰੋਧੀ ਚੇਹਰਾ ਇਕ ਵਾਰ ਫਿਰ ਨੰਗਾ ਹੋ ਗਿਆ ਹੈ। ਉਹਨਾਂ ਫਿਰ ਮੰਗ ਕੀਤੀ ਕਿ ਪ੍ਰੋ. ਭੁੱਲਰ ਨੁੰ ਤੁਰੰਤ ਰਿਹਾਅ ਕੀਤਾ ਜਾਵੇ।

Leave a Reply