KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ

ਰੂਸ ਯੂਕਰੇਨ ਦੀ ਜੰਗ ਦੇ ਕਾਰਨ ਇਨ੍ਹਾਂ ਵਸਤਾਂ ਤੇ ਪਿਆ ਮਾੜਾ ਅਸਰ!

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ(ਕੇਸਰੀ ਨਿਊਜ਼ ਨੈੱਟਵਰਕ): ਰੂਸ ਤੇ ਯੂਕਰੇਨ ਦੀ ਜੰਗ ਦਾ ਸਿੱਧਾ ਅਸਰ ਤੇਲ ‘ਤੇ ਸਾਫ਼ ਨਜ਼ਰ ਆ ਰਿਹਾ ਹੈ। ਬ੍ਰੇਂਟ ਕ੍ਰੂਡ ਦੇ ਭਾਅ ਲਗਾਤਾਰ ਵਧ ਰਹੇ ਹਨ। ਤੇਲ ਦੀਆਂ ਕੀਮਤਾਂ ‘ਚ ਵੀ ਵੀਰਵਾਰ ਨੂੰ ਤੇਜ਼ੀ ਵੇਖੀ ਗਈ ਹੈ। ਬ੍ਰੇਂਟ 116 ਡਾਲਰ ਪ੍ਰਤੀ ਬੈਰਲ ਤੋਂ ਉਪਰ ਵਧ ਗਿਆ ਹੈ। ਕਿਉਂਕਿ ਯੂਕਰੇਨ ‘ਤੇ ਹਮਲੇ ਤੋਂ ਬਾਅਦ ਰੂਸ ‘ਤੇ ਲੱਗੀਆਂ ਪਾਬੰਦੀਆਂ ਤੋਂ ਬਾਅਦ ਵਾਪਾਰ ‘ਚ ਸ਼ਿਪਿੰਗ ਦੀ ਪਰੇਸ਼ਾਨੀ ਨੇ ਅਪੂਰਤੀ ਦੀਆਂ ਚਿੰਤਾਵਾਂ ਨੂੰ ਪੈਦਾ ਕਰ ਦਿੱਤਾ ਹੈ। ਬ੍ਰੇਂਟ ਕ੍ਰੂਡ ਵਧ ਕੇ 116.83 ਡਾਲਰ ਪ੍ਰਤੀ ਬੈਰਲ ਹੋ ਗਿਆ ਹੈ, ਜੋ ਅਗਸਤ 2013 ਦੇ ਬਾਅਦ ਸਭ ਤੋਂ ਵਧ ਹੈ। ਬੀਤੇ ਕੁਝ ਦਿਨਾਂ ਤੋਂ ਹੀ ਇਸ ‘ਚ ਤੇਜ਼ੀ ਦੇਖੀ ਗਈ ਹੈ। ਬੁੱਧਵਾਰ ਨੂੰ ਇਹ 113 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਸੀ।

ਹਾਲਾਂਕਿ ਇਨ੍ਹਾਂ ਸਭ ਨੂੰ ਅਣਦੇਖਾ ਕਰਦੇ ਹੋਏ ਪੈਟਰੋਲੀਅਮ ਨਿਰਯਾਤਕ ਦੇਸ਼ਾਂ ਦੇ ਸੰਗਠਨ ਤੇ ਰੂਸ ਸਹਿਤ ਸਹਿਯੋਗੀਆਂ ਨੇ ਕੀਮਤਾਂ ‘ਚ ਵਾਧੇ ਦੇ ਬਾਵਜੂਦ ਮਾਰਚ ‘ਚ ਪ੍ਰਤੀਦਿਨ 400,000 ਬੈਰਲ ਉਤਪਾਦਨ ‘ਚ ਵਾਧਾ ਬਣਾਏ ਰੱਖਣ ਦਾ ਫੈਸਲਾ ਕੀਤਾ ਹੈ। ਅਜਿਹੇ ‘ਚ ਜੇ ਇਸ ਦੀ ਸਪਲਾਈ ‘ਚ ਕੋਈ ਵਿਘਨ ਨਹੀਂ ਹੁੰਦਾ ਤਾਂ ਠੀਕ ਹੈ ਪਰ ਜੇ ਇਸ ਦੀ ਸਪਲਾਈ ‘ਚ ਕੋਈ ਵਿਘਨ ਪਿਆ ਤਾਂ ਇਸ ਦੀ ਪੂਰੀ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ‘ਚ ਭਾਰਤ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਵੇਗਾ।ਇਸ ਨਾਲ ਆਮ ਆਦਮੀ ਦੀ ਜੇਬ ‘ਤੇ ਸਿੱਧਾ ਅਸਰ ਪਵੇਗਾ।

Leave a Reply