ਨਵੀਂ ਦਿੱਲੀ, 3 ਮਾਰਚ (ਕੇਸਰੀ ਨਿਊਜ਼ ਨੈੱਟਵਰਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੁਆਡ ਲੀਡਰਾਂ ਦੀ ਵਰਚੂਅਲ ਬੈਠਕ ਵਿਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਨਾਲ ਹਿੱਸਾ ਲੈਣਗੇ | ਵਿਦੇਸ਼ ਮੰਤਰਾਲੇ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ |
ਜਿੱਥੇ ਇਕ ਪਾਸੇ ਅਮਰੀਕਾ ਅਤੇ ਹੋਰ ਯੂਰਪੀ ਦੇਸ਼ ਯੂਕਰੇਨ ਅਤੇ ਰੂਸ ਵਿਚਾਲੇ ਚਲ ਰਹੇ ਸੰਘਰਸ਼ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਭਾਈ ਜਾਣ ਵਾਲੀ ਭੂਮਿਕਾ ਨੂੰ ਬੜੀ ਦਿਲਚਸਪੀ ਨਾਲ ਦੇਖ ਰਹੇ ਹਨ। ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਵਰਤ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਇਸ ਸੰਕਟ ਬਾਰੇ ਰਣਨੀਤੀ ਅਤੇ ਕੂਟਨੀਤੀ ਉੱਪਰ ਲੱਗੀਆਂ ਹੋਈਆਂ ਹਨ। ਇਸ ਦੌਰਾਨ ਹੀ ਮੋਦੀ ਵਲੋਂ ਕੁਆਡ ਲੀਡਰਾਂ ਦੀ ਵਰਚੂਅਲ ਬੈਠਕ ਵਿਚ ਹਿੱਸਾ ਲੈਣ ਦੌਰਾਨ ਉਹਨਾ ਦੇ ਵਿਚਾਰਾਂ ਨੂੰ ਜਾਨਣਾ ਸਭ ਲਈ ਬੇਹੱਦ ਦਿਲਚਸਪੀ ਦਾ ਕਾਰਨ ਹੋਵੇਗਾ।