KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 

ਯੂਕਰੇਨ ਵਿੱਚ ਪੰਜਾਬ ਨਾਲ ਸਬੰਧਤ ਵਿਦਿਆਰਥੀਆਂ ਦੀ ਡਿਗਰੀ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਚੁੱਕੇਗੀ ਲੋੜੀਂਦੇ ਕਦਮ-ਵੇਰਕਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਵਿਧਾਇਕ ਕੁਲਬੀਰ ਜੀਰਾ ਹਾਜ਼ਰ ਸਨ।
 
ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹੈ। ਡਾ. ਵੇਰਕਾ ਨੇ ਦੱਸਿਆ ਕਿ ਯੂਕਰੇਨ ਵਿੱਚ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀ ਫਸੇ ਹੋਏ ਹਨ, ਜਿਨ੍ਹਾਂ ਵਿੱਚੋਂ 75 ਫੀਸਦੀ ਵਿਦਿਆਰਥੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਹੁਣ 300 ਦੇ ਕਰੀਬ ਵਿਦਿਆਰਥੀ ਹਨ ਜੋ ਇੱਕ ਦੋ ਦਿਨਾਂ ਵਿੱਚ ਭਾਰਤ ਵਾਪਸ ਆ ਜਾਣਗੇ। ਡਾ. ਵੇਰਕਾ ਨੇ ਦੱਸਿਆ ਕਿ ਯੂਕਰੇਨ ਵਿੱਚ ਪੰਜਾਬ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਉਸ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਆਸ ਹੈ ਕਿ ਭਾਰਤ ਸਰਕਾਰ ਇਸ ਵੱਲ ਗੰਭੀਰਤਾ ਨਾਲ ਧਿਆਨ ਦੇਵੇਗੀ ਅਤੇ ਉਸਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇਗਾ।
 
ਡਾ. ਵੇਰਕਾ ਨੇ ਕਿਹਾ ਕਿ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੇ ਉਹਨਾਂ ਦੀ ਡਿਊਟੀ ਲਗਾਈ ਹੈ ਕਿ ਯੂਕਰੇਨ ਵਿੱਚ ਪੰਜਾਬ ਨਾਲ ਸਬੰਧਤ ਮੈਡੀਕਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਡਿਗਰੀ ਅਧੂਰੀ ਨਾ ਰਹੇ ਅਤੇ ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਹ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਸੰਪਰਕ ਵਿੱਚ ਹਨ, ਉਹ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਤ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਭਾਰਤ ਸਰਕਾਰ ਅਤੇ ਆਈਐਮਏ ਨਾਲ ਗੱਲ ਕਰ ਰਹੇ ਹਨ।
 
ਡਾ. ਵੇਰਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਰਿਪੋਰਟਾਂ ਦੀ ਵੀ ਨਿਖੇਧੀ ਕੀਤੀ ਗਈ ਜਿਹਨਾਂ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਸਬੰਧੀ ਮਾਮਲੇ ਵਿੱਚ ਕੋਈ ਠੋਸ ਉਪਰਾਲਾ ਨਹੀਂ ਕਰ ਰਹੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਲੈ ਕੇ ਸਮੁੱਚੀ ਕੈਬਨਿਟ ਇਸ ਮੁੱਦੇ ‘ਤੇ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ।
 
ਡਾ. ਵੇਰਕਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਅਤੇ ਹਰਿਆਣਾ ਦੀ ਸਥਾਈ ਮੈਂਬਰਸ਼ਿਪ ਦੀ ਕੇਂਦਰ ਵੱਲੋਂ ਕਥਿਤ ਤੌਰ ‘ਤੇ ਸਮਾਪਤੀ ‘ਤੇ ਸਖ਼ਤ ਇਤਰਾਜ਼ ਕੀਤਾ ਗਿਆ। ਬੀ.ਬੀ.ਐਮ.ਬੀ. ਵਿੱਚ ਹਰਿਆਣਾ ਅਤੇ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਮੁੜ ਹਰਿਆਣਾ ਅਤੇ ਪੰਜਾਬ ਦੇ ਹੱਕਾਂ ਨੂੰ ਕੁਚਲਿਆ ਹੈ। ਪਰ ਪੰਜਾਬ ਸਰਕਾਰ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਪੰਜਾਬ ਨੂੰ ਬਚਾਉਣ ਲਈ ਹਰ ਕਦਮ ਚੁੱਕੇਗੀ।

Leave a Reply