ਅਸ਼ਵਨੀ ਸ਼ਰਮਾ ਵੱਲੋਂ ਸੂਬਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਕਮੇਟੀਆਂ ਬਣਾ ਕੇ ਜਾਰੀ ਕੀਤੀ ਗਈ ਹੈਲਪਲਾਈਨ।
ਜੀਵਨ ਗੁਪਤਾ ਨੇ ਕਿਹਾ ਕਿ ਪੰਜ ਮੈਂਬਰੀ ਟੀਮ ‘ਚ ਅਨਿਲ ਸੱਚਰ, ਅਸ਼ਵਿਨ ਜੌਹਰ, ਅਵਿਨਾਸ਼ ਚੰਦਰ, ਦਮਨ ਬਾਜਵਾ ਅਤੇ ਗੁਰਦੀਪ ਸਿੰਘ ਗੋਸ਼ਾ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਵਟਸਐਪ ਨੰਬਰ 95177-75202 ਅਤੇ 95177-75203 ਅਤੇ ਕਾਲ ਕਰਨ ਲਈ 95177-75204 ਨੰਬਰ (24 ਘੰਟੇ) ਤੇ (ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤਕ) ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਹਰ ਜਿਲੇ ‘ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾ ਕੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਜੀਵਨ ਗੁਪਤਾ ਨੇ ਦੱਸਿਆ ਕਿ ਯੂਕਰੇਨ ਅਤੇ ਰੂਸ ਵਿੱਚ ਫਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਪਰੋਕਤ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਜਾਂ ਵਟਸਐਪ ਰਾਹੀਂ ਫਸੇ ਵਿਅਕਤੀ ਬਾਰੇ ਜਾਣਕਾਰੀ ਦੇ ਸਕਦੇ ਹਨ। ਫਸੇ ਪੰਜਾਬੀਆਂ ਦੀ ਜਾਣਕਾਰੀ ਸਾਡੀ ਟੀਮ ਦੇ ਮੈਂਬਰਾਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਉਦੇਸ਼ ਸੇਵਾ ਅਤੇ ਸਮਰਪਣ ਰਿਹਾ ਹੈ ਅਤੇ ਇਸ ਤਹਿਤ ਭਾਜਪਾ ਸੇਵਾ ਕਾਰਜਾਂ ਲਈ ਤਤਪਰ ਰਹਿੰਦੀ ਹੈ।
ਗੁਪਤਾ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਚੁੱਪ ‘ਤੇ ਚੁੱਕੇ ਸਵਾਲ।
ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਾਂਗਰਸੀ ਆਗੂ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਕਿ ਹੁਣ ਸੂਬੇ ਦੇ ਲੋਕਾਂ ਦਾ ਦੁੱਖ ਨਜਰ ਨਹੀਂ ਆਉਂਦਾ? ਇਹ ਸਾਰੇ ਆਗੂ ਹੁਣ ਕਿੱਥੇ ਲੁੱਕੇ ਹੋਏ ਹਨ? ਜੱਦ ਕਿ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਆਪਣੀ ਹੀ ਸਰਕਾਰ ਦੇ ਇਸ ਰਵੱਈਏ ਖਿਲਾਫ ਖੁੱਲ੍ਹ ਕੇ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਯੂਕਰੇਨ ਤੋਂ ਵਾਪਸ ਆਉਣ ਵਾਲੇ ਲੋਕਾਂ ਨੂੰ ਹਵਾਈ ਅੱਡੇ ’ਤੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਬੰਧ ਕੀਤੇ ਗਏ ਹਨ ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੁਝ ਨਹੀਂ ਕੀਤਾ ਗਿਆ।