KESARI VIRASAT

ਕੇਸਰੀ ਵਿਰਾਸਤ

Latest news
ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਰੱਦ: ਸੁਪਰੀਮ ਕੋਰਟ ਨੇ ਕਿਹਾ- ਸਿਸਟਮ 'ਚ ਦਖਲਅੰਦਾਜ਼ੀ ਪੈਦਾ ਕਰੇਗੀ ਬੇਲੋੜਾ ... ਕਰਨਾਟਕ ਵਿੱਚ ਸਾਰੇ ਮੁਸਲਮਾਨ ਬਣਾਤੇ ਓਬੀਸੀ, ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਵਿੱਚ ਖੁਲਾਸਾ ਸੁਭਾਸ਼ ਚੰਦਰ ਬੋਸ: ਜੇ ਜਿਉਂਦੇ ਰਹਿੰਦੇ ਤਾਂ ਨਹਿਰੂ ਦੀ ਥਾਂ ਪ੍ਰਧਾਨ ਮੰਤਰੀ ਬਣਦੇ ? ਪੋਤੇ ਨੇ ਕਿਹਾ - ਮੁਲਕ ਦੀ ਕੋਈ ਵੰ... ਪੰਜਾਬ ਵਿੱਚ ਸੇਵਾਮੁਕਤ ਐਸਐਸਪੀ ਹੋ ਸਕਦੇ ਭਾਜਪਾ ਵਿੱਚ ਸ਼ਾਮਲ: ਜਲੰਧਰ-ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾ ... ਕੇਜਰੀਵਾਲ ਨੂੰ ਡਾਕਟਰ ਦੀ ਸਲਾਹ ਲੈਣ ਦੀ ਇਜਾਜ਼ਤ ਨਹੀਂ ਮਿਲੀ: ਅਦਾਲਤ ਦੇ ਨਿਰਦੇਸ਼ - ਏਮਜ਼ ਮੈਡੀਕਲ ਬੋਰਡ ਬਣਾਵੇ, ਇਨਸੁਲ... ਸਾਬਕਾ ਕਾਂਗਰਸ ਐਮਪੀ ਮਹਿੰਦਰ ਕੇਪੀ ਦੀ ਅਕਾਲੀ ਦਲ 'ਚ ਜਾਣ ਦੀ ਤਿਆਰੀ: ਘਰ ਪਹੁੰਚਣਗੇ ਸੁਖਬੀਰ ਬਾਦਲ; ਜਲੰਧਰ ਤੋਂ ਹੋਣਗੇ ... ਹਰਿਆਣਾ 'ਚ 5 ਸਾਲ ਦੀ ਬੱਚੀ ਦਾ ਕਤਲ: ਮਾਂ ਨੇ ਬੁਰੀ ਤਰ੍ਹਾਂ ਕੁੱਟਿਆ, ਖਾਣਾ ਮੰਗਣ 'ਤੇ ਪ੍ਰੇਮੀ ਨੇ ਕੀਤਾ ਬਲਾਤਕਾਰ; ਸਿਗ... ਸ਼ਮਸ਼ਾਨਘਾਟ ਦੀ ਕੰਧ ਡਿੱਗੀ: ਮਲਬੇ ਹੇਠ ਦੱਬੇ 6 ਲੋਕ, ਲੜਕੀ ਸਮੇਤ 4 ਦੀ ਮੌਤ; ਹਾਦਸੇ ਦਾ ਵੀਡੀਓ ਸਾਹਮਣੇ ਆਇਆ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੇ ਪ੍ਰੀਖਿਆ ਦੇ Date sheet|

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


PSEB 8th Board Exam 2022 Datesheet (ਕੇਸਰੀ ਨਿਊਜ਼ ਨੈੱਟਵਰਕ):ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ ਅੱਠਵੀਂ ਜਮਾਤ ਦੀ ਡੇਟਸ਼ੀਟ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਤੇ ਪਹਿਲਾ ਪੇਪਰ 7 ਅਪ੍ਰੈਲ ਨੂੰ ਸਵੇਰੇ ਪਹਿਲੀ ਭਾਸ਼ਾ ਪੰਜਾਬੀ ਦਾ ਹੋਵੇਗਾ ਜਦ ਕਿ ਸੋਮਵਾਰ 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਨੂੰ ਸਾਇੰਸ, 16 ਨੂੰ ਗਣਿਤ ਦਾ ਪਰਚਾ ਨਿਰਧਾਰਿਤ ਕੀਤਾ ਗਿਆ ਹੈ। ਪ੍ਰੀਖਿਆਵਾਂ 27 ਅਪ੍ਰੈਲ ਨੂੰ ਸਮਾਪਤ ਹੋਣਗੀਆ ਤੇ ਇਸ ਦਿਨ ਚੋਣਵੇਂ ਵਿਸ਼ੇ ਖੇਤੀਬਾੜੀ ਦਾ ਪੇਪਰ ਹੋਵੇਗਾ। ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ’ਚ ਕੋਵਿਡ-19 ਪ੍ਰਤੀ ਸਾਰੇ ਮਾਪਦੰਡਾਂ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਪ੍ਰਤੀ ਸੁਪਰੰਡਟ ਤੇ ਹੋਰ ਅਮਲਾ ਪੂਰੀ ਤਰ੍ਹਾਂ ਮੁਸਤੈਦ ਰਹੇਗਾ। ਉਨ੍ਹਾਂ ਕਿਹਾ ਕਿ 10 ਵਜੇ ਸਵੇਰ ਦੇ ਸੈਸ਼ਨ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ 15 ਮਿੰਟਾਂ ਦਾ ਸਮਾਂ ਪ੍ਰਸ਼ਨ-ਪੱਤਰ ਪੜ੍ਹਨ ਲਈ ਦਿੱਤਾ ਜਾਵੇਗਾ। ਵੇਰਵੇ ਦਿੰਦਿਆਂ ਕੰਟਰੋਲਰ ਨੇ ਦੱਸਿਆ ਕਿ ਨਿਰਧਾਰਤ ਵਿਸ਼ਾਵਾਰ ਪਾਠਕ੍ਰਮ ਵਿਚੋਂ ਇਹ ਪ੍ਰੀਖਿਆਵਾਂ 50 ਫ਼ੀਸਦੀ ਸਿਲੇਬਸ ਦੇ ਆਧਾਰ ’ਤੇ ਆਬਜੈਕਟਿਵ ਟਾਈਪ ਦੇ ਪ੍ਰਸ਼ਨ ਪੱਤਰਾਂ ’ਚ ਲਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਕੂਲ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਅਨੁਸਾਰ ਪੰਜਵੀਂ ਜਮਾਤ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤਕ, ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤਕ, 10ਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤਕ ਅਤੇ 12ਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤਕ ਲਈਆਂ ਜਾਣਗੀਆਂ।

Leave a Reply