ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ
ਕੇਸਰੀ ਨਿਊਜ਼ ਨੈੱਟਵਰਕ-ਖਟਕੜ ਕਲਾਂ , 16 ਮਾਰਚ : ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫ਼ਾਦਾਰੀ ਦੀ ਸਹੁੰ ਚੁਕਾਈ।
ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜ਼ਰ ਸਨ। Bhagwant Mann was sworn in as the 28th Chief Minister of Punjab