ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ
ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਜਦੋਂ ਕੋਈ ਵੀ ਸਦਨ ਦੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ, ਇਸ ਲਈ ‘ਆਪ’ ਸਰਕਾਰ ਨੇ ਸਿਧਾਂਤਕ ਤੌਰ ‘ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਜਨਤਕ ਕੀਤੀ ਜਾਵੇਗੀ