22,500 ਭਾਰਤੀ ਘਰ ਪਰਤੇ ਹਨ
ਸੰਸਦ ‘ਚ ਵਿਦੇਸ਼ ਮੰਤਰੀ ਦਾ ਬਿਆਨ
ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੌਰਾਨ ਯੂਕਰੇਨ ਮੁੱਦੇ ‘ਤੇ ਸੰਸਦ ‘ਚ ਬਿਆਨ ਦਿੱਤਾ ਸੀ। ਸੰਸਦ ਨੂੰ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰੀ ਨੇ ਦੱਸਿਆ ਸੀ ਕਿ ਸਖ਼ਤ ਚੁਣੌਤੀਆਂ ਦੇ ਬਾਵਜੂਦ ਸਰਕਾਰ ਨੇ ਯੂਕਰੇਨ ਵਿੱਚ ਫਸੇ 22,500 ਲੋਕਾਂ ਨੂੰ ਬਾਹਰ ਕੱਢਿਆ ਹੈ। ਵਿਦੇਸ਼ ਮੰਤਰੀ ਨੇ ਦੱਸਿਆ ਸੀ ਕਿ ਆਪਰੇਸ਼ਨ ਗੰਗਾ ਤਹਿਤ 90 ਉਡਾਣਾਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 76 ਨਾਗਰਿਕ ਉਡਾਣਾਂ ਸਨ ਅਤੇ 14 ਭਾਰਤੀ ਹਵਾਈ ਸੈਨਾ ਦੀਆਂ ਉਡਾਣਾਂ ਸਨ। ਉਨ੍ਹਾਂ ਕਿਹਾ ਸੀ ਕਿ ਯੂਕਰੇਨ ਤੋਂ 35 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਗਿਆ ਹੈ।