Latest news
ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ... ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਰਾਹੀਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ Expert Talk on ‘Strategies for HEIs NEP2022’ @ GNA University ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ ਚੰਡੀਗੜ ਯੂਨੀਵਰਸਿਟੀ ਕੇਸ ਵਿੱਚ ਇਹ ਚੌਥਾ ਮੁਲਜ... ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ... ਚੰਡੀਗੜ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਮਿਲਿਆ ਨਾਂ, ਸਿਹਰਾ ਲੈਣ ਦੀ ਹੋੜ ਸ਼ੁਰੂ *ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਠਾਕੁਰ ਭਾਜਪਾ ਵਿੱਚ ਸ਼ਾਮਲ

ਕੇਸਰੀ ਵਿਰਾਸਤ

Advertisements

ਆਪ ਪਾਰਟੀ ਨੇ ‘ਆਮ’ ਨਹੀਂ ‘ਖਾਸ’ ਬੰਦੇ ਰਾਜ ਸਭਾ ਚ ਭੇਜੇ : ਮਹਿਲਾ ਕਿਸਾਨ ਯੂਨੀਅਨ

ਚੰਡੀਗੜ੍ਹ (ਕੇਸਰੀ ਨਿਊਜ਼ ਨੈੱਟਵਰਕ): ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਆਮ ਆਦਮੀ ਪਾਰਟੀ (ਆਪ) ਉਤੇ ਦੋਸ਼ ਲਾਇਆ ਹੈ ਕਿ ਉਸ ਨੇ ਚੋਣਾਂ ਜਿੱਤਣ ਵੇਲੇ ‘ਬਦਲਾਓ’ ਲਿਆਉਣ ਦੇ ਵਾਅਦੇ ਨੂੰ ਤਿਲਾਂਜਲੀ ਦਿੰਦਿਆਂ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਉੱਤੇ ਪਹਿਰਾ ਦੇਣ ਵਾਲੇ “ਆਮ” ਵਾਲੰਟੀਅਰਾਂ ਦੀ ਥਾਂ ਚਹੇਤੇ “ਖਾਸ” ਬੰਦਿਆਂ ਨੂੰ ਰਾਜ ਸਭਾ ਮੈਂਬਰ ਬਣਾਇਆ ਹੈ ਜਿਨ੍ਹਾਂ ਵਿੱਚੋਂ ਦੋ ਪੰਜਾਬ ਤੋਂ ਬਾਹਰਲੇ ਹਨ ਜੋ ਪੰਜਾਬੀ ਸੱਭਿਆਚਾਰ, ਪੰਜਾਬ ਦੇ ਇਤਿਹਾਸ ਅਤੇ ਮਾਂ-ਬੋਲੀ ਪੰਜਾਬੀ ਭਾਸ਼ਾ ਤੋਂ ਵੀ ਜਾਣੂ ਨਹੀਂ ਜਦ ਕਿ ਇੱਕ “ਗੰਗਾਪੁੱਤਰ” ਦਾ ਹੁਣ ਤੱਕ ਸੰਬੰਧ ਭਾਜਪਾ ਨਾਲ ਰਿਹਾ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਆਪ ਪਾਰਟੀ ਦਾ ਸੂਬੇ ਵਿੱਚ ਇਨਕਲਾਬ ਰਾਹੀਂ ‘ਬਦਲਾਅ’ ਲਿਆਉਣ ਦਾ ਨਾਅਰਾ ਇੱਕ ਹਫਤੇ ਵਿੱਚ ਹੀ ਠੁੱਸ ਹੋ ਗਿਆ ਜਦੋਂ ਪੰਜਾਬ ਤੇ ਪੰਜਾਬੀਅਤ ਲਈ ਆਵਾਜ਼ ਉਠਾਉਣ ਵਾਲੀਆਂ ਸਖਸ਼ੀਅਤਾਂ ਨੂੰ ਨਿਵਾਜਣ ਦੀ ਥਾਂ ਉਨ੍ਹਾਂ ਚਹੇਤੇ ਅਤੇ ਧਨੀ ਬੰਦਿਆਂ ਨੂੰ ਸੂਬੇ ਦੀ ਰਹਿਨੁਮਾਈ ਲਈ ਉਪਰਲੀ ਸੰਸਦ ਵਿੱਚ ਭੇਜਿਆ ਹੈ ਜਿਨ੍ਹਾਂ ਨੇ ਕਦੇ ਵੀ ਖੁੱਲ੍ਹੇਆਮ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਨਹੀਂ ਕੀਤੀ। 
ਉਨ੍ਹਾਂ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪੁੱਛਿਆ ਹੈ ਕਿ ਹੋਰਨਾਂ ਨੂੰ ਪਾਰਦਰਸ਼ਤਾ ਦਾ ਪਾਠ ਪੜ੍ਹਾਉਣ ਵਾਲੇ ਭਗਵੰਤ ਮਾਨ ਕੀ ਹੁਣ ਰਾਜ ਸਭਾ ਦੇ ਪੰਜ ਮੈਂਬਰਾਂ ਦੀ ਚੋਣ ਕਰਨ ਦੇ ਮਾਪਦੰਡਾਂ ਬਾਰੇ ਖੁਲਾਸਾ ਕਰਕੇ ਪੰਜਾਬ ਦੀ ਜਨਤਾ ਸਾਹਮਣੇ ਪਾਰਦਰਸ਼ੀ ਹੋਣ ਦਾ ਸਬੂਤ ਦੇਣਗੇ। ਕਿਸਾਨ ਨੇਤਾ ਨੇ ਕਿਹਾ ਕਿ ਭਗਵੰਤ ਮਾਨ ਇਹ ਵੀ ਲੋਕਾਂ ਨੂੰ ਦੱਸਣ ਕਿ ਬਾਹਰਲੇ ਰਾਜਾਂ ਤੋਂ ਸੰਸਦ ਮੈਂਬਰ ਬਣਾਉਣ ਵਾਲੀ ਇਹ ਸੂਚੀ ਕੀ ਉਨ੍ਹਾਂ ਦੀ ਸਹਿਮਤੀ ਨਾਲ ਬਣੀ ਹੈ ?
ਮਹਿਲਾ ਨੇਤਾ ਬੀਬੀ ਰਾਜੂ ਨੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਇਹ ਸਵਾਲ ਵੀ ਪੁੱਛਿਆ ਹੈ ਕਿ ਕੀ ਧਨਾਢ ਬੰਦਿਆਂ ਦੀ ਥਾਂ ਆਪ ਪਾਰਟੀ ਨੂੰ ਆਪਣੀ ਕੋਈ ਵੀ ਵਾਲੰਟੀਅਰ ਮਹਿਲਾ ਜਾਂ ਟਕਸਾਲੀ ਵਰਕਰ ਨਹੀਂ ਲੱਭਿਆ ਜੋ ਰਾਜ ਸਭਾ ਵਿੱਚ ਪੰਜਾਬ ਤੇ ਪੰਜਾਬੀਅਤ ਲਈ ਸੂਬੇ ਦੀ ਆਵਾਜ਼ ਬਣ ਸਕਦਾ? ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਪੰਜਾਬ ਦੇ ਹੱਕਾਂ ਦਾ ਪਹਿਰੇਦਾਰ ਹੋਣ ਦੀ ਥਾਂ “ਦਿੱਲੀ ਦੇ ਆਕਾਵਾਂ” ਦੀਆਂ ਇੱਛਾਵਾਂ ਦਾ ਪਹਿਰਾ ਦੇਣ ਨੂੰ ਵੱਧ ਤਰਜ਼ੀਹ ਦਿੱਤੀ ਹੈ। 
ਮਹਿਲਾ ਕਿਸਾਨ ਨੇਤਾ ਨੇ ਆਖਿਆ ਕਿ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਸਾਨ ਅੰਦੋਲਨ ਅਤੇ ਕਿਸਾਨੀ ਮੰਗਾਂ ਦੀ ਕਦੇ ਵੀ ਹਮਾਇਤ ਨਹੀਂ ਕੀਤੀ ਅਤੇ ਨਾ ਹੀ ਆਪ ਪਾਰਟੀ ਵੱਲੋਂ ਰਾਜ ਸਭਾ ਲਈ ਨਵੇਂ ਚੁਣੇ ਦੋਵੇਂ ਧਨੀ ਵਿਅਕਤੀਆਂ ਨੇ ਕਿਸਾਨੀ ਮੰਗਾਂ ਲਈ ਕਦੇ ਹਾਅ ਦਾ ਨਾਅਰਾ ਮਾਰਿਆ ਹੈ।

Leave a Reply

Your email address will not be published.