KESARI VIRASAT

ਕੇਸਰੀ ਵਿਰਾਸਤ

Latest news
ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ...

ਗ਼ੈਰ-ਕਾਨੂੰਨੀ ਖਣਨ ਨੂੰ ਠੱਲ੍ਹ ਪਾਉਣ ਲਈ ਰੱਖੀ ਜਾਵੇ ਤਿੱਖੀ ਨਜ਼ਰ: ਬੈਂਸ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


Keep a close eye on illegal mining: Bains
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ
ਚੰਡੀਗੜ੍ਹ, 22 ਮਾਰਚ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਮੰਤਰੀ ਮੰਡਲ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ। ਸ੍ਰੀ ਬੈਂਸ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ।
ਮਾਈਨਿੰਗ (ਖਣਨ) ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਖਣਨ ਵਾਲੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ।
ਮੰਤਰੀ ਨੇ ਕਿਹਾ “ਮੈਂ ਛੇ ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ਼ ਕਰਨ ਜਾ ਰਿਹਾ ਹਾਂ, ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ਉਤੇ ਕੇਂਦਰਿਤ ਹੋਵੇਗੀ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸੂਬੇ ਦੇ ਖਜ਼ਾਨੇ ਵਿੱਚ ਭਾਰੀ ਵਾਧਾ ਹੋਵੇਗਾ ”।
ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਵਿਭਾਗ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਮੌਕੇ ਤਲਾਸ਼ੇ ਜਾਣ। ਉਨ੍ਹਾਂ ਅੱਗੇ ਕਿਹਾ ਕਿ `ਆਪ` ਸਰਕਾਰ ਦੇ ਏਜੰਡੇ `ਤੇ ਕਈ ਵੱਡੀਆਂ ਯੋਜਨਾਵਾਂ ਹਨ, ਜੋ ਜਲਦ ਹੀ ਜ਼ਮੀਨੀ ਪੱਧਰ `ਤੇ ਲਾਗੂ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ  ਡੀ.ਕੇ. ਤਿਵਾੜੀ, ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ  ਹੁਸਨ ਲਾਲ, ਵਧੀਕ ਡੀ.ਜੀ.ਪੀ. (ਜੇਲ੍ਹ ਵਿਭਾਗ) ਪੀ.ਕੇ. ਸਿਨਹਾ, ਵਧੀਕ ਡੀ.ਜੀ.ਪੀ. (ਮਾਈਨਿੰਗ) ਆਰ. ਐਨ. ਢੋਕੇ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਕੇ.ਪੀ. ਬਰਾੜ ਸਮੇਤ ਹੋਰ ਅਧਿਕਾਰੀ ਮੌਜੂਦ ਸਨ।  

Leave a Reply