Punjab Health Minister Dr. Vijay Singla took over the post
ਸਿਹਤ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 22 ਮਾਰਚ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਸਿੰਗਲਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸੇਖਰ, ਅਮਿਤ ਕੁਮਾਰ ਆਈ.ਏ.ਐਸ., ਕੁਮਾਰ ਰਾਹੁਲ ਆਈ.ਏ.ਐਸ, ਭੁਪਿੰਦਰ ਸਿੰਘ ਆਈ.ਏ.ਐਸ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ।
ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਨੂੰ ਪੂਰੇ ਦੇਸ ਵਿਚ ਨੰਬਰ ਇਕ ‘ਤੇ ਲਿਆਉਣਾ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ।
ਉਨ੍ਹਾਂ ਡਾਕਟਰਾਂ ਅਤੇ ਪੈਰਾਂ ਮੈਡੀਕਲ ਸਟਾਫ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।