ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ: ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ
There is no place for bribe takers in our government: Kuldeep Singh Dhaliwal
ਚੰਡੀਗੜ੍ਹ, 22 ਮਾਰਚ (ਕੇਸਰੀ ਨਿਊਜ਼ ਨੈੱਟਵਰਕ)- ਅਜਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਪੰਜਾਬ ਸਿਵਲ ਸਕੱਤਰੇਤ ਵਿਚਲੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਸ਼ ਧਾਲੀਵਾਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕਾਂ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਜਮੀਲ ਉਰ ਰਹਿਮਾਨ, ਡਾ. ਅਜੇ ਗੁਪਤਾ, ਕਰਮਬੀਰ ਸਿੰਘ ਘੁੰਮਣ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ, ਲਾਡੀ ਢੋਸ, ਮਨਜੀਤ ਸਿੰਘ ਬਿਲਾਸਪੁਰ, ਸਰਵਣ ਸਿੰਘ ਧੁੰਨ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ ‘ਚ ਆਪਣਾ ਅਹੁਦਾ ਸੰਭਾਲ਼ਿਆ।
ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਇਹ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਆਪਣੇ ਲੋਕਾਂ ਦੀ ਸੁਵਿਧਾ ਲਈ ਇਸ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਹਰ ਮੁਸ਼ਕਿਲ ਤੋਂ ਉਹ ਖ਼ੁਦ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਚੰਗੇਰੀਆਂ ਸੇਵਾਵਾਂ ਦੇਣ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਪੰਜਾਬ ਆਉਣ ਮੌਕੇ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪ੍ਰਮੱਖ ਸਕੱਤਰ ਕ੍ਰਿਸ਼ਨ ਕੁਮਾਰ, ਸਕੱਤਰ ਐਮ.ਐਸ. ਜੱਗੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਮਨਪ੍ਰੀਤ ਸਿੰਘ ਛਤਵਾਲ, ਟੀ.ਪੀ.ਐਸ ਫੂਲਕਾ, ਸੰਯੁਕਤ ਸਕੱਤਰ ਰਾਜਪਾਲ ਸਿੰਘ, ਡਿਪਟੀ ਸਕੱਤਰ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ, ਕਰਮਚਾਰੀ ਤੇ ਪਤਵੰਤੇ ਹਾਜ਼ਰ ਸਨ।