KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਬਾਹਰੀ ਰਾਜ ਸਭਾ ਮੈਂਬਰ ਬਣਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ – ਜ਼ਫਰਵਾਲ
Vassan-Singh-Jafarwal

ਬਾਹਰੀ ਰਾਜ ਸਭਾ ਮੈਂਬਰ ਬਣਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ – ਜ਼ਫਰਵਾਲ


Aam Aadmi Party government stabbed the people of Punjab in the back by making them external Rajya Sabha members: Zafakwal

ਪੰਥ ਪ੍ਰਸਤ ਲੋਕਾਂ ਨੂੰ ਜਥੇਬੰਦ ਹੋਣ ਦੀ ਅਪੀਲ

ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ਤੋਂ ਬਾਹਰੀ ਰਾਜ ਸਭਾ ਮੈਂਬਰ ਬਣਾ ਕੇ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਵੱਸਣ ਸਿੰਘ ਜ਼ਫਰਵਾਲ ਨੇ ਪੈ੍ਸ ਨੋਟ ਜਾਰੀ ਕਰਕੇ ਕੀਤਾ , ਉਹਨਾਂ ਕਿਹਾ ਕਿ ਅੱਜ ਜਦੋਂ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਭੇਜੇ ਇਹਨਾਂ ਮੈਂਬਰਾਂ ਦੀ ਅਸਲੀਅਤ ਸੋਸਲ ਮੀਡੀਆ ਤੇ ਹੋਰ ਮੀਡੀਆ ਵਿੱਚ ਜੱਗ ਜ਼ਾਹਰ ਹੋ ਗਈ ਹੈ ਤਾਂ ਪੰਜਾਬ ਦੇ ਵੋਟਰ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹਨ, ਆਪਣੇ ਆਪ ਨੂੰ ਦੇਸ ਦੀ ਇੰਕਲਾਬੀ ਤੇ ਸਾਫ ਸੁਥਰੀ ਪਾਰਟੀ ਦੱਸਣ ਵਾਲੀ ਇਸ ਪਾਰਟੀ ਵੱਲੋਂ ਭੇਜੇ ਰਾਜ ਸਭਾ ਮੈਂਬਰਾਂ ਦਾ ਪਿਛੋਕੜ ਜਦੋਂ ਪੰਜਾਬ ਵਿਰੋਧੀ ਅਤੇ ਸਮਾਜ ਵਿਰੋਧੀ ਰਿਹਾ ਹੈ ਤਾਂ ਇਹ ਹੁਣ ਪੰਜਾਬ ਦੇ ਹਿੱਤਾਂ ਦੀ ਰਾਖੀ ਕਿਵੇਂ ਕਰਨਗੇ,

ਰਾਜਸਭਾ ਅਤੇ ਪਾਰਲੀਮੈਂਟ ਵਿੱਚੋਂ ਪੰਜਾਬ, ਪੰਜਾਬੀਅਤ ਅਤੇ ਸਿੱਖੀ ਦੀ ਪਹਿਚਾਣ ਨੂੰ ਖਤਮ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਤੇ ਪੰਜਾਬ ਦੇ ਪਾਣੀਆਂ ਦੀ ਦਿੱਲੀ ਵੱਲੋਂ ਲੁੱਟ ਖਸੁੱਟ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ, ਅਖੀਰ ਵਿੱਚ ਉਹਨਾਂ ਪੰਜਾਬ ਤੇ ਪੰਥ ਪ੍ਰਸਤ ਲੋਕਾਂ ਨੂੰ ਜਥੇਬੰਦ ਹੋਣ ਦੀ ਅਪੀਲ ਕੀਤੀ ਤੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਕੁਦਰਤੀ ਤੇ ਗੈਰ ਕੁਦਰਤੀ ਵਸੀਲਿਆਂ ਦੀ ਲੁੱਟ ਜਥੇਬੰਦ ਹੋ ਕੇ ਹੀ ਰੋਕੀ ਜਾ ਸਕਦੀ ਹੈ

Leave a Reply