KESARI VIRASAT

Latest news
ਨੇਪਾਲ ਵਲੋਂ ਚੜ੍ਹੀ ਕਾਂਗ ਵਿੱਚ ਵਹਿ ਗਏ ਪੀਲੀਭੀਤ ਦੇ 3000 ਸਿੱਖ ਪਾਕਿਸਤਾਨ ਨੇ ਰਚੀ ਭਾਰਤ ਖਿਲਾਫ਼ ਰਸਾਇਣਿਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜਿਸ਼! ਮੋਦੀ ਸਰਕਾਰ ਨੇ ਬੰਗਲਾਦੇਸ਼ ਦੀ ਕੱਸੀ ਹੋਰ ਨੁਕੇਲ: ਰੈਡੀਮੇਡ ਕੱਪੜਿਆਂ ਅਤੇ ਖਾਣਪੀਣ ਯੋਗ ਕਈ ਉਤਪਾਦਾਂ ਦੀ ਦਰਾਮਦ ਉੱਪਰ ਲਗ... ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ...
You are currently viewing ਕੋਵਿਡ ਟੀਕਾਕਰਨ ਵਿਚ ਜਲੰਧਰ ਫਿਰ ਬਣਿਆ ਪੰਜਾਬ ਭਰ ’ਚ ਮੋਹਰੀ : ਘਨਸ਼ਿਆਮ ਥੋਰੀ
ਕੋਵਿਡ ਟੀਕਾਕਰਨ ਜਲੰਧਰ

ਕੋਵਿਡ ਟੀਕਾਕਰਨ ਵਿਚ ਜਲੰਧਰ ਫਿਰ ਬਣਿਆ ਪੰਜਾਬ ਭਰ ’ਚ ਮੋਹਰੀ : ਘਨਸ਼ਿਆਮ ਥੋਰੀ


-18,60,522 ਪਹਿਲੀ, 16,05,770 ਦੂਜੀ ਅਤੇ 71,362 ਅਹਿਤਿਆਤੀ ਖੁਰਾਕਾਂ ਸਮੇਤ ਹੁਣ ਤੱਕ ਕੁੱਲ 35,37,654 ਖੁਰਾਕਾਂ ਲਗਾਈਆਂ

ਡਿਪਟੀ ਕਮਿਸ਼ਨਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਅਪੀਲ

ਜਲੰਧਰ, 24 ਮਾਰਚ (ਕੇਸਰੀ ਨਿਊਜ਼ ਨੈੱਟਵਰਕ)- ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਲੰਧਰ ਜ਼ਿਲ੍ਹੇ ਨੇ 15-17 ਸਾਲ ਦੀ ਉਮਰ ਵਰਗ ਦੇ ਕੁੱਲ ਲਾਭਪਾਤਰੀਆਂ ਵਿੱਚੋਂ 82 ਫੀਸਦੀ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਤਹਿਤ ਕਵਰ ਕਰਕੇ ਕਿਸ਼ੋਰਾਂ ਦੇ ਟੀਕਾਕਰਨ ਵਿੱਚ ਪੰਜਾਬ ਭਰ ਚ ਮੋਹਰੀ ਸਥਾਨ ਹਾਸਲ ਕੀਤਾ ਹੈ।

            ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਅਗਵਾਈ ਵਿੱਚ ਹੋਈ ਵਰਚੁਅਲ ਸਮੀਖਿਆ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 15 ਤੋਂ 17 ਸਾਲ ਉਮਰ ਵਰਗ ਦੇ 82.16 ਫੀਸਦੀ ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਤਹਿਤ ਕਵਰ ਕੀਤਾ ਗਿਆ ਹੈਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਇਸੇ ਤਰ੍ਹਾਂ 48.56 ਫੀਸਦੀ ਲਾਭਪਾਤਰੀਆਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਵਰਗ ਤਹਿਤ 92179 ਅਤੇ 54480 ਲਾਭਪਾਤਰੀਆਂ ਨੂੰ ਕ੍ਰਮਵਾਰ ਪਹਿਲੀ ਤੇ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਹਰੇਕ ਯੋਗ ਲਾਭਪਾਤਰੀ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।

            12 ਤੋਂ 14 ਸਾਲ ਉਮਰ ਦੇ ਬੱਚਿਆਂ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਇਸ ਉਮਰ ਵਰਗ ਦੇ 9730 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਕਵਰ ਕਰਨ ਲਈ ਜ਼ਿਲ੍ਹੇ ਭਰ ਵਿੱਚ ਸਕੂਲ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਅਜਿਹੇ 2100 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਕਵਰ ਕਰਨ ਦਾ ਟੀਚਾ ਹੈ।

            ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 18,60,522 ਪਹਿਲੀ, 16,05,770 ਦੂਜੀ ਅਤੇ 71,362 ਅਹਿਤਿਆਤੀ ਖੁਰਾਕ ਸਮੇਤ ਕੁੱਲ 35,37,654 ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਕੋਵਿਡ ਵੈਕਸੀਨ ਲਗਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਆਪਣਾ ਟੀਕਾਕਰਨ ਸਮੇਂ ਸਿਰ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਲਈ ਕਿਹਾ।

            ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰਸਿਵਲ ਸਰਜਨ ਡਾ. ਰਣਜੀਤ ਸਿੰਘਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਆਦਿ ਮੌਜੂਦ ਸਨ।

Leave a Reply