Latest news
ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ... ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਰਾਹੀਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ Expert Talk on ‘Strategies for HEIs NEP2022’ @ GNA University ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ ਚੰਡੀਗੜ ਯੂਨੀਵਰਸਿਟੀ ਕੇਸ ਵਿੱਚ ਇਹ ਚੌਥਾ ਮੁਲਜ... ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ... ਚੰਡੀਗੜ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਮਿਲਿਆ ਨਾਂ, ਸਿਹਰਾ ਲੈਣ ਦੀ ਹੋੜ ਸ਼ੁਰੂ *ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਠਾਕੁਰ ਭਾਜਪਾ ਵਿੱਚ ਸ਼ਾਮਲ

ਕੇਸਰੀ ਵਿਰਾਸਤ

Advertisements

ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਨਹੀਂ ਵਧਾ ਸਕਣਗੇ ਪ੍ਰਾਈਵੇਟ ਸਕੂਲ

Private schools will not be able to raise fees during the current semester of the academic session 2022-23

ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰੇਗਾ

ਚੰਡੀਗੜ, 30 ਮਾਰਚ (ਕੇਸਰੀ ਨਿਊਜ਼ ਨੈੱਟਵਰਕ)  ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰਨ ਰਹੇ ਵਿਦਿਆਰਥੀਆਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਪ੍ਰਾਈਵੇਟ ਸਕੂਲ ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਕੋਈ ਵਾਧਾ ਨਹੀਂ ਕਰ ਸਕਣਗੇ ਅਤੇ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

       ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਇਸ ਵਿਦਿਅਕ ਸੈਸ਼ਨ ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਇਕ ਰੁਪਏ ਦਾ ਵਾਧਾ ਨਹੀਂ ਕਰ ਸਕਣਗੇ। ਉਨਾਂ ਅੱਗੇ ਦੱਸਿਆ ਕਿ ਇਸ ਬਾਰੇ ਨੀਤੀ ਸਕੂਲੀ ਬੱਚਿਆਂ ਦੇ ਮਾਪਿਆਂ, ਸਕੂਲ ਪ੍ਰਬੰਧਕਾਂ, ਪਿ੍ਰੰਸੀਪਲਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਲੀਕੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

       ਇਕ ਹੋਰ ਫੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰੇਗਾ। ਉਨਾਂ ਕਿਹਾ ਕਿ ਸਬੰਧਤ ਇਲਾਕੇ ਦੀ ਆਬਾਦੀ ਦੇ ਮੁਤਾਬਕ ਲੋਕਾਂ ਦੀ ਸਹੂਲਤ ਲਈ ਸਕੂਲਾਂ ਨੂੰ ਵੱਧ ਦੁਕਾਨਾਂ ਬਾਰੇ ਜਾਣਕਾਰੀ ਦੇਣੀ ਹੋਵੇਗੀ ਜਿੱਥੋਂ ਮਾਪਿਆਂ ਨੂੰ ਆਪਣੀ ਮਰਜ਼ੀ ਮੁਤਾਬਕ ਇਨਾਂ ਨੂੰ ਖਰੀਦਣ ਦੀ ਖੁੱਲ ਹੋਵੇਗੀ। ਉਨਾਂ ਕਿਹਾ ਕਿ ਕਿਤਾਬਾਂ ਅਤੇ ਵਰਦੀ ਦੀ ਖਰੀਦ ਬਾਰੇ ਨੀਤੀ ਵੀ ਛੇਤੀ ਲਿਆਂਦੀ ਜਾਵੇਗੀ।

ਉਨਾਂ ਕਿਹਾ, “ਸਿੱਖਿਆ ਏਨੀ ਮਹਿੰਗੀ ਹੋ ਚੁੱਕੀ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਸਾਰੇ ਮਾਪੇ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿਵਾਉਣਾ ਚਾਹੁੰਦੇ ਹਨ ਪਰ ਉਨਾਂ ਦੀ ਜੇਬ ਇਜਾਜ਼ਤ ਨਹੀਂ ਦਿੰਦੀ। ਮਜਬੂਰੀਵੱਸ, ਮਾਪਿਆਂ ਨੂੰ ਆਪਣੇ ਬੱਚੇ ਸਕੂਲਾਂ ਤੋਂ ਹਟਾਉਣੇ ਪੈ ਰਹੇ ਹਨ ਤੇ ਉਨਾਂ ਨੂੰ ਕੰਮ ਉਤੇ ਲਾਉਣਾ ਪੈ ਰਿਹਾ ਹੈ ਜਾਂ ਫੇਰ ਮਜਬੂਰਨ ਆਪਣੇ ਬੱਚਿਆਂ ਨੂੰ ਉਹ ਅਜਿਹੀ ਸਿੱਖਿਆ ਦਿਵਾ ਰਹੇ ਹਨ ਜੋ ਅੱਗੇ ਚੱਲ ਕੇ ਉਨਾਂ ਦੇ ਕੰਮ ਨਹੀਂ ਆਉਂਦੀ।”

ਵਿਦਿਆ ਨੂੰ ਮਨੁੱਖ ਦਾ ਤੀਜਾ ਨੇਤਰ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

Leave a Reply

Your email address will not be published.