Latest news
ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ... ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਰਾਹੀਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ Expert Talk on ‘Strategies for HEIs NEP2022’ @ GNA University ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ ਚੰਡੀਗੜ ਯੂਨੀਵਰਸਿਟੀ ਕੇਸ ਵਿੱਚ ਇਹ ਚੌਥਾ ਮੁਲਜ... ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ... ਚੰਡੀਗੜ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਮਿਲਿਆ ਨਾਂ, ਸਿਹਰਾ ਲੈਣ ਦੀ ਹੋੜ ਸ਼ੁਰੂ *ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਠਾਕੁਰ ਭਾਜਪਾ ਵਿੱਚ ਸ਼ਾਮਲ

ਕੇਸਰੀ ਵਿਰਾਸਤ

Advertisements

ਇੰਗਲੈਂਡ ਦੀ ਮਹਿਲਾ ਹਾਕੀ ਟੀਮ ਨਾਲ ਸਬੰਧਤ ਕਈ ਖਿਡਾਰੀ ਕੋਰੋਨਾ ਪੀੜਤ ਐੱਫਆਈਐੱਚ ਪ੍ਰੋਲੀਗ ਮੁਕਾਬਲੇ ਮੁਲਤਵੀ

Several players belonging to the England women’s hockey team postponed the FIH Prolig competition due to corona suffering.

ਨਵੀਂ ਦਿੱਲੀ (ਏਜੰਸੀ, ਕੇਸਰੀ ਨਿਊਜ਼ ਨੈੱਟਵਰਕ)- ਇੰਗਲੈਂਡ ਦੀ ਮਹਿਲਾ ਹਾਕੀ ਟੀਮ ਨਾਲ ਸਬੰਧਤ ਕਈ ਖਿਡਾਰੀ ਕੋਰੋਨਾ ਪੀੜਤ ਹੋਣ ਕਾਰਨ ਭਾਰਤ ਖ਼ਿਲਾਫ਼ ਦੋ ਮੈਚਾਂ ਦੇ ਅਗਲੇ ਐੱਫਆਈਐੱਚ ਪ੍ਰੋਲੀਗ ਮੁਕਾਬਲੇ ਮੁਲਤਵੀ ਕਰ ਦਿੱਤੇ ਗਏ ਹਨ। ਇਹ ਮੈਚ ਦੋ ਤੇ ਤਿੰਨ ਅਪ੍ਰੈਲ ਨੂੰ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਖੇਡੇ ਜਾਣੇ ਸਨ। ਐੱਫਆਈਐੱਚ ਨੇ ਕਿਹਾ ਕਿ ਮੈਚਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਇੰਗਲੈਂਡ ਦੀ ਟੀਮ ਵਿਚ ਕੋਰੋਨਾ ਨਾਲ ਕਈ ਖਿਡਾਰੀ ਪੀੜਤ ਹਨ। ਇਸ ਤੋਂ ਇਲਾਵਾ ਕਈ ਖਿਡਾਰੀ ਜ਼ਖ਼ਮੀ ਵੀ ਹਨ। ਐੱਫਆਈਐੱਚ ਨੇ ਟਵੀਟ ਕਰ ਕੇ ਕਿਹਾ ਕਿ ਐੱਫਆਈਐੱਚ, ਹਾਕੀ ਇੰਡੀਆ ਤੇ ਇੰਗਲੈਂਡ ਨੇ ਸਥਿਤੀ ‘ਤੇ ਨਜ਼ਰ ਰੱਖੀ ਹੋਈ ਹੈ। ਅੱਗੇ ਦੀ ਜਾਣਕਾਰੀ ਉਪਲੱਬਧ ਹੁੰਦੇ ਹੀ ਦਿੱਤੀ ਜਾਵੇਗੀ। ਹਾਕੀ ਇੰਡੀਆ ਦੇ ਪ੍ਰਧਾਨ ਗਿਆਨੇਂਦਰੋ ਨਿੰਗੋਮਬਮ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਇੰਗਲੈਂਡ ਦੀ ਮਹਿਲਾ ਹਾਕੀ ਟੀਮ ਨੂੰ ਭੁਵਨੇਸ਼ਵਰ ਵਿਚ ਹਫ਼ਤੇ ਦੇ ਅੰਤ ਦੇ ਮੈਚਾਂ ਲਈ ਆਪਣੀ ਭਾਰਤ ਯਾਤਰਾ ਰੱਦ ਕਰਨੀ ਪਈ। ਅਸੀਂ ਸਮਝਦੇ ਹਾਂ ਕਿ ਇਹ ਹਰ ਟੀਮ ਲਈ ਚੁਣੌਤੀਪੂਰਨ ਸਮਾਂ ਹੈ ਕਿਉਂਕਿ ਅਸੀਂ ਸਾਰੇ ਮਹਾਮਾਰੀ ਨਾਲ ਜੂਝ ਰਹੇ ਹਾਂ। ਭਾਰਤੀ ਮਹਿਲਾ ਟੀਮ ਇਸ ਸਮੇਂ ਲੀਗ ਵਿਚ ਤੀਜੇ ਸਥਾਨ ‘ਤੇ ਹੈ, ਉਸ ਨੇ ਤਿੰਨ ਮੈਚ ਜਿੱਤੇ ਹਨ ਦੋ ਡਰਾਅ ਰਹੇ ਹਨ ਤੇ ਇਕ ਵਿਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਮਰਦਾਂ ਦੇ ਮੈਚ ਤੈਅ ਸਮੇਂ ‘ਤੇ:

ਮਹਿਲਾਵਾਂ ਦੇ ਮੈਚ ਮੁਲਤਵੀ ਕਰ ਦਿੱਤੇ ਗਏ ਹਨ ਪਰ ਭਾਰਤ ਤੇ ਇੰਗਲੈਂਡ ਦੇ ਵਿਚਾਲੇ ਮਰਦਾਂ ਦੇ ਮੁਕਾਬਲੇ ਇਸ ਹਫ਼ਤੇ ਦੇ ਅੰਤ ਵਿਚ ਤੈਅ ਪ੍ਰਰੋਗਰਾਮ ਮੁਤਾਬਕ ਖੇਡੇ ਜਾਣਗੇ।

Leave a Reply

Your email address will not be published.