Constructive initiative: Police department to send birthday greetings to its personnel
· ਇਸ ਕਦਮ ਦਾ ਉਦੇਸ਼ ਅਜਿਹੇ ਮੌਕਿਆਂ ਨੂੰ ਯਾਦਗਾਰੀ ਬਣਾਉਣਾ ਅਤੇ ਪੁਲਿਸ ਬਲਾਂ ਵਿੱਚ ਅਪਣੱਤ ਦੀ ਭਾਵਨਾ ਪੈਦਾ ਕਰਨਾ
ਚੰਡੀਗੜ੍ਹ, 1 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।
ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ।
ਸ੍ਰੀ ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ।
ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।