ਕੇਸਰੀ ਨਿਊਜ਼ ਨੈੱਟਵਰਕ: ਜਲੰਧਰ ਦੇ ਨਕੋਦਰ ਨੇੜਲੇ ਇਕ ਪਿੰਡ ਵਿਚ ਬੀਤੇ ਦਿਨੀਂ ਕਬੱਡੀ ਟੂਰਨਾਮੈਂਟ ਦੇ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੇ ਪੰਜਾਬ ਵਿਚ ਖੇਡ ਕਬੱਡੀ ਵਿਵਾਦਾਂ ਵਿਚ ਘਿਰ ਗਈ ਸੀ ਪਰ ਹੁਣ ਉਸ ਤੋਂ ਬਾਅਦ ਅੱਜ ਇੱਕ ਹੋਰ ਕਬੱਡੀ ਟੂਰਨਾਮੈਂਟ ਵਿਖੇ ਗੋਲੀ ਕਾਂਡ ਸਾਹਮਣੇ ਆਇਆ ਹੈ।
ਹੁਣ ਗੋਲੀਕਾਂਡ ਦਾ ਨਵਾਂ ਮਾਮਲਾ ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿਚ ਸਾਹਮਣੇ ਆਇਆ ਹੈ। ਜਿੱਥੇ ਕਬੱਡੀ ਟੂਰਨਾਮੈਂਟ ਦੇ ਦੌਰਾਨ ਦੋ ਨੌਜਵਾਨਾਂ ਨੇ ਆ ਕੇ ਫਾਇਰਿੰਗ ਕੀਤੀ ਅਤੇ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਤੋਂ ਬਾਅਦ ਸਾਰਾ ਇਲਾਕਾ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ।
ਮਾਰੇ ਗਏ ਨੌਜਵਾਨ ਦਾ ਨਾਮ ਹਰਜੀਤ ਸਿੰਘ ਪੈਂਟਾ ਦੱਸਿਆ ਜਾ ਰਿਹਾ ਹੈ। ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਸਨ। ਜਿਨ੍ਹਾਂ ਨੇ ਗੋਲੀਆਂ ਚਲਾਈਆਂ ਅਤੇ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ। ਇਹ ਮਾਮਲਾ ਆਪਸੀ ਰੰਜਸ਼ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਇਸ ਸਾਰੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।