Tohra was a nationalist and a Panthicist and a Panthic personality who adhered to Sikh principles.

ਐਡਵੋਕੇਟ ਧਾਮੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਗੁਰਚਰਨ ਸਿੰਘ ਟੌਹਡ਼ਾ ਚੈਰੀਟੇਬਲ ਵੱਲੋਂ ਜਥੇਦਾਰ ਟੌਹਡ਼ਾ ਦੀ 18ਵੀਂ ਬਰਸੀ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਟੌਹੜਾ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਰਹੇ, ਜਿਨ੍ਹਾਂ ਨੇ ਹਮੇਸ਼ਾ ਪੰਥਕ ਰਵਾਇਤਾਂ ਦੀ ਪਹਿਰੇਦਾਰੀ ਤੇ ਤਰਜਮਾਨੀ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹਡ਼ਾ ਦੇ ਜੀਵਨ ਦਾ ਮੁਲਾਂਕਣ ਕਰ ਕੇ ਲੋਪ ਹੋ ਰਹੇ ਪੰਥਪ੍ਰਸਤੀ ਦੇ ਜਜ਼ਬੇ ਨੂੰ ਮੁਡ਼ ਸੁਰਜੀਤ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਤੇ ਪੰਥਕ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਵਿਰੁੱਧ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋਡੜ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦਾ ਇਤਿਹਾਸ ਵੱਡਮੁੱਲਾ ਤੇ ਨੀਹਾਂ ਖ਼ੂਨ ਦੇ ਮਿੱਝ ’ਤੇ ਟਿੱਕੀਆਂ ਹਨ ਇਸ ਕਰਕੇ ਪੰਥ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ’ਚ ਕਦੇ ਸਫਲ ਨਹੀਂ ਹੋਣਗੀਆਂ।
ਇਸ ਦੌਰਾਨ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਜਥੇਦਾਰ ਟੌਹੜਾ ਪੰਥ ਦਾ ਮੁਜੱਸਮਾ ਸਨ, ਜਿਨ੍ਹਾਂ ਨੇ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤ ਵਜੋਂ ਵਿਲੱਖਣ ਪਛਾਣ ਸਥਾਪਿਤ ਕੀਤੀ। ਉਨ੍ਹਾਂ ਦਾ ਸਮੁੱਚਾ ਜੀਵਨ ਕੌਮ ਦੀ ਚਡ਼੍ਹਦੀ ਕਲਾ ਲਈ ਪੰਥਕ ਨਿਸ਼ਾਨੇ ’ਤੇ ਚੱਲਣ ਦਾ ਮਾਰਗ ਵਿਖਾਉਂਦਾ ਹੈ।
ਗੁਰਮਤਿ ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂ, ਵਰਕਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਆਦਿ ਵੀ ਹਾਜ਼ਰ ਸਨ।