KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ
You are currently viewing ਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਇਕ ਟਾਸਕਫੋੋਰਸ ਦੇ ਗਠਨ ਦਾ ਐਲਾਨ 
harpal-singh-cheema

ਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਇਕ ਟਾਸਕਫੋੋਰਸ ਦੇ ਗਠਨ ਦਾ ਐਲਾਨ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।
 ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲੱਗਭੱਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾਂ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 
ਸਹਿਕਾਰਤਾ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਗੰਨਾਂ ਕਸ਼ਤਕਾਰਾਂ ਨੂੰ ਗੰਨੇ ਦੀ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਵਸੰਤਦਾਦਾ ਇੰਸਟੀਚਿਊਟ ਪੁਣੇ ਨਾਲ ਤੁਰੰਤ ਰਾਬਤਾ ਕਾਇਮ ਕਰਕੇ ਟਰੇਨਿੰਗ ਪ੍ਰੋੋਗਰਾਮ ਤਿਆਰ ਕੀਤਾ ਜਾਵੇ। ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ  ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਲੱਗਭੱਗ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਬੀਜ ਵੱਜੋੋਂ ਦਿੱਤੇ ਜਾਣ।
ਚੀਮਾ ਵੱਲੋੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਅਗਵਾਈ ਹੇਠ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਦੇ ਆਧੁਨਿਕੀਕਰਨ ਅਤੇ ਕਾਰਗੁਜਾਰੀ ਵਿੱਚ ਸੁਧਾਰ ਲਈ ਵੀ ਯੋੋਜਨਾ ਤਿਆਰ ਕੀਤੀ ਜਾਵੇਗੀ। ਇਸ ਵਿੱਚ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਡਾਇਰੈਕਟਰ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ, ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਤੋੋਂ ਇਲਾਵਾ ਦੇਸ਼ ਪੱਧਰ ਦੇ ਸ਼ੂਗਰ ਇੰਡਸਟਰੀ ਨਾਲ ਸਬੰਧਤ ਸੰਸਥਾਵਾਂ ਦੇ ਨੁਮਾਇੰਦੀਆਂ ਅਧਾਰਿਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਯੋੋਜਨਾ ਨਾਲ ਨਾ ਕੇਵਲ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਵਿੱਚ ਸੁਧਾਰ ਹੋੋਵੇਗਾ ਬਲਕਿ ਗੰਨਾਂ ਕਾਸ਼ਤਕਾਰਾਂ ਨੂੰ ਵੀ ਲਾਭ ਮਿਲੇਗਾ। 

Leave a Reply