KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ 
kultar sandhwan on natural farming

ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ 


Speaker bats for adopting organic farming
 
– ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ 
ਚੰਡੀਗੜ੍ਹ, 4 ਅਪ੍ਰੈਲ(ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ। 
ਪੰਜਾਬ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਕੁਦਰਤੀ ਖੇਤੀ ਸਬੰਧੀ ਕਰਵਾਈ ਵਿਚਾਰ-ਚਰਚਾ ਦੀ ਪ੍ਰਧਾਨਗੀ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
ਪੰਜਾਬ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਕੁਦਰਤੀ ਖੇਤੀ ਸਬੰਧੀ ਕਰਵਾਈ ਵਿਚਾਰ-ਚਰਚਾ ਦੀ ਪ੍ਰਧਾਨਗੀ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ। 
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ। 

Leave a Reply