KESARI VIRASAT

Latest news
ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਥਾਪਨਾ ਦਿਵਸ ਮੌਕੇ ਭਾਰਤ ਦੀ ਗੁਰੂਕੁਲ ਪ੍ਰਣਾਲੀ ਦੀ ਅਮੀਰ ਪਰੰਪਰਾ ਨੂੰ ਕੀ... ਬੀਬੀਸੀ ਨੇ ਹਮਾਸ ਕਮਾਂਡਰ ਦੇ ਬੇਟੇ ਨੂੰ ਬਣਾਇਆ ਆਪਣੀ ਡਾਕੂਮੈਂਟਰੀ ਦਾ 'ਹੀਰੋ', ਪਤਨੀ ਨੂੰ ਵੀ ਦਿੱਤੇ ਡਾਲਰ: ਲੋਕ ਰੋਹ ਕ...
You are currently viewing ਮੁੱਖ ਮੰਤਰੀ ਵਲੋਂ ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਨ ਸ਼ੁਰੂ ਕਰਨ ਦੀ ਮੰਗ
CM demands launch of direct flight between Chandigarh and London

ਮੁੱਖ ਮੰਤਰੀ ਵਲੋਂ ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਨ ਸ਼ੁਰੂ ਕਰਨ ਦੀ ਮੰਗ


ਮੁੱਖ ਮੰਤਰੀ ਵਲੋਂ ਚੰਡੀਗੜ੍ਹ-ਲੰਡਨ ਵਿਚਕਾਰ ਸਿੱਧੀ ਉਡਾਨ ਸ਼ੁਰੂ ਕਰਨ ਦੀ ਮੰਗ
*ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ
*ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧ ਬਾਰੇ ਵੀ ਮੁੱਖ ਮੰਤਰੀ ਨੇ ਯੂ.ਕੇ ਤੋਂ ਮਾਹਿਰਾਂ ਅਤੇ ਤਕਨਾਲੋਜੀ ਦੇ ਪ੍ਰਦਾਨ ਕਰਨ ਬਾਰੇ ਬੇਨਤੀ ਕੀਤੀ  
ਚੰਡੀਗੜ੍ਹ, 5 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ `ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ।   
ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ `ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ `ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ।ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।   
ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ `ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।     
ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨ੍ਹਾਂ ਖੇਤਰਾਂ ਵਿੱਚ ਤਕਨਾਲੋਜੀ ਪ੍ਰਦਾਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਭ ਤੋਂ ਉੱਨਤ ਮੁਹਾਰਤ ਹੈ। 
ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਉੱਨਤ ਪੀ.ਜੀ ਕੋਰਸ ਹਨ ਜੋ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।   
ਇਸੇ ਤਰ੍ਹਾਂ, ਉਨਾਂ ਨੇ ਸੂਬਾ ਖੇਡ ਯੂਨੀਵਰਸਿਟੀ ਨਾਲ ਆਪਸੀ ਅਧਾਰ `ਤੇ ਕੁਝ ਨਵੇਂ ਕੋਰਸ ਸ਼ੁਰੂ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ ਤਾਂ ਜੋ ਦੋਵਾਂ ਪਾਸਿਆਂ ਦੇ ਵਿਦਿਆਰਥੀਆਂ ਨੂੰ ਵਧੀਆ ਅੰਤਰਰਾਸ਼ਟਰੀ ਅਭਿਆਸਾਂ ਰਾਹੀਂ ਖੇਡ ਵਿਗਿਆਨ ਨੂੰ ਅਪਣਾ ਕੇ ਖੇਡ ਸਿੱਖਿਆ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਖੇਡ ਕੋਚਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਉੱਨਤ ਕੋਰਸਾਂ ਨਾਲ ਲੈਸ ਕੀਤਾ ਜਾ ਸਕੇ।  
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸ਼ਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਵੀ ਸ਼ਾਮਲ ਸਨ।

Leave a Reply