ਮੰਤਰੀ ਨੇ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਜਿ਼ਆਦਾਤਰ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਅਤੇ ਵਿਕਾਸ ਲਈ ਸੇਵਾ ਵਜੋਂ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਅਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਉਨ੍ਹਾਂ ਸਾਰੀਆਂ ਰੁਕਾਵਟਾਂ ਨੂੰ ਦੂਰ ਕਰੇਗੀ ਜੋ ਪ੍ਰਵਾਸੀਆਂ ਨੂੰ ਸੂਬੇ ਦੇ ਵਿਕਾਸ ਲਈ ਅਜਿਹੇ ਨੇਕ ਕਾਰਜਾਂ ਦੇ ਅਮਲ ਵਿੱਚ ਅੜਿੱਕਾ ਬਣਦੀਆਂ ਹਨ।
ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਕਈ ਪ੍ਰਵਾਸੀ ਭਾਰਤੀ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਉਣ ਵਿਚ ਕਾਫੀ ਦਿਲਚਸਪੀ ਰੱਖਦੇੇ ਹਨ, ਜਿਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਨੇਕ ਕਾਰਜ ਲਈ ਸਮੂਹ ਐਨ.ਆਰ.ਆਈਜ਼ ਨੂੰ ਸਹੀ ਸੇਧ ਅਤੇ ਸਹਾਇਤਾ ਕੀਤੀ ਜਾਵੇ। ਮੰਤਰੀ ਨੇ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਵੀ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕੀਤਾ ਜਿਸ ਲਈ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨੂੰ ਠੋਸ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ।
ਮੀਟਿੰਗ ਵਿੱਚ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਮੈਂਬਰ ਐਨ.ਆਰ.ਆਈ. ਕਮਿਸ਼ਨ ਐਮ.ਪੀ ਸਿੰਘ, ਐਨ.ਆਰ.ਆਈ. ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉੱਪ ਸਕੱਤਰ ਸੁਰਿੰਦਰ ਕੌਰ ਅਤੇ ਏ.ਆਈ.ਜੀ. ਐਨ.ਆਰ.ਆਈ. ਮਾਮਲੇ ਰਾਜਿੰਦਰ ਸਿੰਘ ਹਾਜ਼ਰ ਸਨ।