KESARI VIRASAT

ਕੇਸਰੀ ਵਿਰਾਸਤ

Latest news
25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਐਲਾਨਿਆ: ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ; ਇਸੇ ਦਿਨ 1975 ਵਿੱਚ ਐਮਰਜ... ਜਲੰਧਰ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਕੀਤਾ ਸੰਗੀਨ ਮਾਮਲੇ ਵਿੱਚ ਗ੍ਰਿਫਤਾਰ ਡਿਜੀਟਲ ਮੀਡੀਆ ਨਾਲ ਸਬੰਧਤ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵ... ਆਪ' 'ਤੇ ਜਲੰਧਰ 'ਚ ਉਦਯੋਗ ਮਾਲਕਾਂ ਨੂੰ ਧਮਕਾਉਣ ਦਾ ਦੋਸ਼: ਬੀਜੇਪੀ ਨੇਤਾ ਨੇ ਕਿਹਾ- 202 ਫੈਕਟਰੀਆਂ ਦੇ ਕਰਮਚਾਰੀਆਂ ਦੀ ... ਚੋਣਾਂ ਜਿਤਾਉਣ ਅਤੇ ਹਰਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲਾ ਪਾਰਟੀ ਕੇਡਰ ਨਹੀਂ ਕੋਈ ਹੋਰ* ਜਲੰਧਰ ਉਪ-ਚੋਣ - ਬੀਜੇਪੀ ਮੁੱਖ ਮੰਤਰੀ 'ਤੇ ਗੁੱਸੇ 'ਚ, ਪੰਜਾਬ ਪ੍ਰਧਾਨ ਜਾਖੜ ਨੇ ਕਿਹਾ- ਸੱਤਾ ਦੀ ਦੁਰਵਰਤੋਂ ਨਾ ਕਰੋ; ਬ... ਪ੍ਰੈੱਸ ਕੌਂਸਲ ਆਫ ਇੰਡੀਆ ਨੇ ਦਿੱਤਾ ਵੱਡਾ ਫੈਸਲਾ:ਪੱਤਰਕਾਰਾਂ ਦੇ ਸ਼ਨਾਖਤੀ ਕਾਰਡਾਂ ਲਈ ਡੀਏਵੀਪੀ ਦੀ ਸ਼ਰਤ ਹਟਾਈ  ਸੀਬੀਆਈ ਵਲੋਂ ਭਾਜਪਾ ਸਾਸ਼ਿਤ ਹਰਿਆਣਾ ਦੇ ਸਰਕਾਰੀ ਸਕੂਲਾਂ 'ਚ 4 ਲੱਖ ਫਰਜ਼ੀ ਦਾਖ਼ਲੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਮ... ਜੇਲ 'ਚ ਬੰਦ ਕੇਜਰੀਵਾਲ ਨੂੰ ਕਿਉਂ ਕੀਤਾ ਗਿਆ ਫਿਰ ਗ੍ਰਿਫਤਾਰ: ED ਤੋਂ ਬਾਅਦ CBI ਦੀ ਕਾਰਵਾਈ ਕਿੰਨੀ ਕੁ ਜਾਇਜ਼?  ਪੰਜਾਬ 'ਚ ਅੰਤਰ-ਰਾਜੀ ਅਫੀਮ ਦੀ ਤਸਕਰੀ ਦਾ ਪਰਦਾਫਾਸ਼: ਪੰਜਾਬ ਪੁਲਿਸ ਵੱਲੋਂ 66 ਕਿਲੋ ਅਫੀਮ ਬਰਾਮਦ; 2 ਤਸਕਰ ਗ੍ਰਿਫਤਾਰ ...
You are currently viewing ਰੇਤ ਦੇ ਠੇਕੇਦਾਰਾਂ ਨੂੰ ਮਾਈਨਿੰਗ ਦੇ ਇਕਰਾਰਨਾਮੇ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ – ਭਗਵੰਤ ਮਾਨ
MOVE AIMED TO BROADCAST GURBANI ACROSS GLOBE TO PROPAGATE UNIVERSAL MESSAGE OF ‘SARBAT DA BHALA’

ਰੇਤ ਦੇ ਠੇਕੇਦਾਰਾਂ ਨੂੰ ਮਾਈਨਿੰਗ ਦੇ ਇਕਰਾਰਨਾਮੇ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ – ਭਗਵੰਤ ਮਾਨ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 7 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰੇਤ ਦੇ ਠੇਕੇਦਾਰਾਂ ਨੂੰ ਸੂਬੇ ਵੱਲੋਂ ਤੈਅ ਕੀਤੇ ਰੇਟਾਂ ‘ਤੇ ਲੋਕਾਂ ਨੂੰ ਰੇਤ ਦੀ ਨਿਰਵਿਘਨ ਅਤੇ ਸੁਚੱਜੀ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਕੀਤੇ ਸਮਝੌਤੇ ਅਨੁਸਾਰ ਨਿਰਧਾਰਤ ਮਾਈਨਿੰਗ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।


ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਉਸਾਰੀ ਸਮੱਗਰੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਨਵੀਂ ਵਿਆਪਕ ਮਾਈਨਿੰਗ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖਣਨ ਤੇ ਭੂ-ਵਿਗਿਆਨ ਵਿਭਾਗ ਵੀ ਮੌਜੂਦਾ ਖਣਨ ਥਾਵਾਂ ‘ਤੇ ਰੇਤ ਦੀ ਉਪਲਬਧ ਮਾਤਰਾ ਦਾ ਮੁੜ ਮੁਲਾਂਕਣ ਕਰ ਰਿਹਾ ਹੈ ਅਤੇ ਵਿਆਪਕ ਅਧਿਐਨ ਉਪਰੰਤ ਨਵੀਂ ਖਣਨ ਨੀਤੀ ਵਿਚ ਨਵੀਆਂ ਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਖਣਨ ਤੇ ਭੂ-ਵਿਗਿਆਨ ਵਿਭਾਗ ਨੂੰ ਲੋੜੀਂਦੇ ਸਟਾਫ਼ ਅਤੇ ਨਵੀਨਤਮ ਤਕਨਾਲੋਜੀ ਨਾਲ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਇਸ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕੇ।

ਠੇਕੇਦਾਰਾਂ ਨੇ ਸਥਾਨਕ ਆਗੂਆਂ ਅਤੇ ਮਾਮੂਲੀ ਸਿਆਸਤਦਾਨਾਂ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਲੋਕਾਂ ਤੋਂ ਇਲਾਵਾ ਪੁਲਿਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮੁੱਦਾ ਉਠਾਇਆ ਜਿਸ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਕਿਸੇ ਵੀ ਮੰਤਰੀ, ਵਿਧਾਇਕ ਜਾਂ ਪਾਰਟੀ ਵਾਲੰਟੀਅਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਜਾਂ ਕੋਈ ਸਿਆਸੀ ਦਬਾਅ ਨਾ ਪਾਏ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਇਸ ਸਭ ਦੇ ਬਾਵਜੂਦ ਜੇਕਰ ਇੱਕਾ-ਦੁੱਕਾ ਮਾਮਲੇ ਵਿੱਚ ਕੋਈ ਤੁਹਾਨੂੰ ਗੈਰ-ਕਾਨੂੰਨੀ ਗਤੀਵਿਧੀ ਕਰਨ ਲਈ ਮਜਬੂਰ ਕਰਦਾ ਹੈ, ਤਾਂ ਇਸ ਗੱਲਬਾਤ ਨੂੰ ਆਡੀਓ ਜਾਂ ਵੀਡੀਓ ਵਿਧੀ ਵਿੱਚ ਰਿਕਾਰਡ ਕਰਕੇ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਨੰਬਰ 9501-200-200 ‘ਤੇ ਅਪਲੋਡ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਜੇਕਰ ਰੇਤ ਦੇ ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਢਿੱਲ-ਮੱਠ ਦੀ ਕੋਈ ਸ਼ਿਕਾਇਤ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਪਾਸੋਂ ਕਿਸੇ ਕਿਸਮ ਦੀ ਰਿਆਇਤ ਦੀ ਉਮੀਦ ਨਾ ਰੱਖੀ ਜਾਵੇ।

ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਖਣਨ ਥਾਵਾਂ ਵਿੱਚ ਫ਼ਰਕ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਰੇਤ ਖਣਨ ਲਈ ਕਾਨੂੰਨੀ ਤੌਰ ਉਤੇ ਅਲਾਟ ਕੀਤੀਆਂ ਥਾਵਾਂ ‘ਤੇ ਸਬੰਧਤ ਜਾਣਕਾਰੀ ਦਰਸਾਉਂਦੇ ਬੋਰਡ ਲਗਾਏ ਜਾਣਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਖਣਨ ਤੇ ਭੂ-ਵਿਗਿਆਨ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਸ਼ਾਮਲ ਸਨ।

Leave a Reply