KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਅਧਿਕਾਰੀਆਂ ਨੂੰ ਜਲੰਧਰ ਦੇ ਸਮੁੱਚੇ 78 ਖਰੀਦ ਕੇਂਦਰਾਂ ’ਚ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਨਿਰਦੇਸ਼
DIRECT OFFICIALS TO ENSURE SMOOTH PROCUREMENT ACROSS ALL 78 PURCHASE CENTRES IN JALANDHAR

ਅਧਿਕਾਰੀਆਂ ਨੂੰ ਜਲੰਧਰ ਦੇ ਸਮੁੱਚੇ 78 ਖਰੀਦ ਕੇਂਦਰਾਂ ’ਚ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਨਿਰਦੇਸ਼

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


DIRECT OFFICIALS TO ENSURE SMOOTH PROCUREMENT ACROSS ALL 78 PURCHASE CENTRES IN JALANDHAR

ਜਲੰਧਰ, 8 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੱਲ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਸਮੁੱਚੇ 78 ਖਰੀਦ ਕੇਂਦਰਾਂ ਤੇ 5.91 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅਨਾਜ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਤੇ ਵਿਸ਼ੇਸ਼ ਤਵਜੋਂ ਦੇਣ ਦੇ ਨਾਲ-ਨਾਲ ਜਲੰਧਰ ਵਿੱਚ ਸੁਚਾਰੂ ਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।

ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦਿਆਂ ਇਸ ਸਾਲ ਮੁੜ ਅਹਿਤਿਆਤੀ ਉਪਾਅ ਕੀਤੇ ਜਾਣਗੇਜਿਸ ਤਹਿਤ ਆਰਜ਼ੀ ਮੰਡੀ ਯਾਰਡ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਉਪਲਬਧਤਾਸਾਫ਼-ਸਫ਼ਾਈਛਾਂਤਰਪਾਲਾਂ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਫ਼ਸਲ ਦੀ ਚੁਕਾਈ ਅਤੇ ਅਦਾਇਗੀ ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਅਦਾਇਗੀ ਖ਼ਰੀਦ ਦੇ 48 ਘੰਟਿਆਂ ਦੇ ਅੰਦਰ ਅਤੇ ਚੁਕਾਈ 72 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।

ਇਸ ਦੌਰਾਨ ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਲਈ। ਜ਼ਿਕਰਯੋਗ ਹੈ ਕਿ ਪਿੰਡ ਹੀਰਾਪੁਰ ਦੇ ਕਿਸਾਨ ਗੁਰਮੇਲ ਸਿੰਘ ਅਤੇ ਅਮਰਜੀਤ ਸਿੰਘ ਵੀਰਵਾਰ ਨੂੰ ਨਵੀਂ ਅਨਾਜ ਮੰਡੀ ਵਿੱਚ 60 ਕੁਇੰਟਲ (30-30 ਕੁਇੰਟਲ) ਕਣਕ ਲੈ ਕੇ ਆਏ ਸਨਜਿਸ ਦੀ ਏਜੰਸੀਆਂ ਵੱਲੋਂ ਮੌਕੇ ਤੇ ਹੀ ਖਰੀਦ ਕਰ ਲਈ ਗਈ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਇਹ ਰਵੱਈਆ ਕਾਇਮ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋਵਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਦੱਸਿਆ ਕਿ ਲੇਬਰ ਅਤੇ ਟਰਾਂਸਪੋਰਟ ਸਬੰਧੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਚੁੱਕੇ ਹਨ ਅਤੇ ਸਾਰੇ ਖ਼ਰੀਦ ਕੇਂਦਰਾਂ ਤੇ ਲਿਫ਼ਟਿੰਗ ਦਾ ਕੰਮ 72 ਘੰਟਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਰੀਦ ਦਾ ਸਮੁੱਚਾ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Leave a Reply