KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਯੂਕੇ ਦੀ ਸੰਸਦ ’ਚ ਜ਼ੋਰਦਾਰ ਆਵਾਜ਼ ਉਠਾਉਣ ਲਈ ਕਿਸਾਨ ਯੂਨੀਅਨਾਂ ਨੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਕੀਤਾ ਸਨਮਾਨਿਤ

ਯੂਕੇ ਦੀ ਸੰਸਦ ’ਚ ਜ਼ੋਰਦਾਰ ਆਵਾਜ਼ ਉਠਾਉਣ ਲਈ ਕਿਸਾਨ ਯੂਨੀਅਨਾਂ ਨੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਕੀਤਾ ਸਨਮਾਨਿਤ


Farmers’ unions honor MP Tanmanjit Dhesi for raising voice in UK Parliament

 ਗੱਲਬਾਤ ਦੌਰਾਨ ਢੇਸੀ ਨੇ ਪੰਜਾਬ ਲਈ ਸਿੱਧੀਆਂ ਉਡਾਣਾਂ ਸਮੇਤ ਕਈ ਪ੍ਰਵਾਸੀ ਭਾਰਤੀ ਮੁੱਦੇ ਉਠਾਏ

 

ਫਗਵਾੜਾ, 8 ਅਪਰੈਲ (ਕੇਸਰੀ ਨਿਊਜ਼ ਨੈੱਟਵਰਕ)- ਬਰਤਾਨੀਆ ਦੀ ਸੰਸਦ ਵਿੱਚ ਬਹਿਸਾਂ ਅਤੇ ਸਵਾਲਾਂ ਦੌਰਾਨ ਦਿੱਲੀ ਦੀਆਂ ਬਰੂਹਾਂ ਤੇ ਚੱਲੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਣ ਲਈ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਪਿੰਡ ਮੌਲੀਫਗਵਾੜਾ ਵਿੱਚ ਹਲਕਾ ਸਲੋਹਯੂਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ।

          ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਜਿੰਨਾਂ ਨੇ ਬੋਲਦਿਆਂ ਵਿਸ਼ਵ ਦੇ ਸਭ ਤੋਂ ਵੱਡੇ ਕਿਸਾਨ ਅੰਦੋਲਨ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ। ਮੁੱਖ ਮਹਿਮਾਨ ਯੂਕੇ ਦੇ ਐਮਪੀ ਢੇਸੀ ਨੇ ਭਾਰਤੀ ਕਿਸਾਨਾਂ ਲਈ ਐਨਆਰਆਈ ਭਾਈਚਾਰੇ ਵੱਲੋਂ ਕੀਤੀ ਗਈ ਹਰ ਤਰਾਂ ਦੀ ਸਹਾਇਤਾ ਅਤੇ ਦੇਸ਼ ਵਿੱਚੋਂ ਕਈ ਸਰੋਤਾਂ ਤੋਂ ਪ੍ਰਾਪਤ ਹੰੁਦੀ ਰੋਜਾਨਾ ਜਾਣਕਾਰੀਖਾਸ ਤੌਰ ਤੇ ਆਦਮਪੁਰ ਤੋਂ ਉਨਾਂ ਦੇ ਚਾਚਾ ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸਜੀਪੀਸੀ ਵੱਲੋਂ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲ ਕੀਤੀ।

          ਢੇਸੀ ਨੇ ਖੁਲਾਸਾ ਕੀਤਾ ਕਿ ਉਸਨੇ ਪਹਿਲਕਦਮੀ ਕਰਦਿਆਂ ਯੂਕੇ ਦੇ ਵਿਦੇਸ਼ ਮੰਤਰੀ ਲਈ ਇੱਕ ਪੱਤਰ ਤਿਆਰ ਕਰਕੇ ਉਸ ਤੇ 36 ਸੰਸਦ ਮੈਂਬਰਾਂ ਦੁਆਰਾ ਦਸਤਖਤ ਕਰਵਾਏ ਗਏ ਸਨ ਤਾਂ ਜੋ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਨੂੰ ਭਾਰਤੀ ਵਿਦੇਸ਼ ਮੰਤਰੀ ਕੋਲ ਉਠਾਇਆ ਜਾ ਸਕੇਜੋ ਕਿ ਉਨਾਂ ਨੇ ਸਹੀ ਢੰਗ ਨਾਲ ਕੀਤਾ ਵੀ ਸੀ।

          ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਉਹਨਾਂ ਨੇ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਵੀ ਇਸ ਅੰਦੋਲਨ ਬਾਰੇ ਇੱਕ ਪੱਤਰ ਲਿਖਿਆ ਸੀ ਜਿਸ ਉਪਰ 100 ਤੋਂ ਵੱਧ ਬਰਤਾਨਵੀ ਸੰਸਦ ਮੈਂਬਰਾਂ ਵੱਲੋਂ ਦਸਤਖਤ ਕੀਤੇ ਗਏ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਦੋਂ ਅੱਥਰੂ ਗੈਸ ਅਤੇ ਲਾਠੀਚਾਰਜ ਦੀ ਫੁਟੇਜ ਵਾਇਰਲ ਹੋ ਗਈ ਸੀ ਤਾਂ ਪੁਲਿਸ ਵੱਲੋਂ ਕਿਸਾਨਾਂ ਨਾਲ ਦੁਰਵਿਵਹਾਰ ਨਾ ਕੀਤਾ ਜਾਵੇ।

          ਆਪਣੇ ਸੰਬੋਧਨ ਵਿੱਚ ਢੇਸੀ ਨੇ ਵੱਖ-ਵੱਖ ਪ੍ਰਵਾਸੀ ਭਾਰਤੀਆਂ ਦੇ ਮੁੱਦੇ ਵੀ ਉਠਾਏਜਿਵੇਂ ਕਿ ਯੂਕੇ ਤੋਂ ਅੰਮਿ੍ਰਤਸਰ ਅਤੇ ਚੰਡੀਗੜ ਲਈ ਹੋਰ ਸਿੱਧੀਆਂ ਉਡਾਣਾਂ ਦੀ ਲੋੜ ਹੈ। ਯੂਕੇ ਦੇ ਐਮਪੀ ਨੇ ਹੋਰ ਚੱਲ ਰਹੇ ਕੰਮਾਂ ਨੂੰ ਵੀ ਉਜਾਗਰ ਕੀਤਾ ਜਿੰਨਾਂ ਵਿੱਚ ਉਹ ਸਰਗਰਮ ਅਗਵਾਈ ਕਰ ਰਿਹਾ ਹੈਉਨਾਂ ਵਿੱਚ ਵਿਸ਼ਵ ਯੁੱਧਾਂ ਦੌਰਾਨ ਸੇਵਾ ਕਰਨ ਵਾਲੇ ਸਿੱਖ ਸੈਨਿਕਾਂ ਲਈ ਕੇਂਦਰੀ ਲੰਦਨ ਵਿੱਚ ਇੱਕ ਯਾਦਗਾਰ ਬਣਾਉਣਾ ਅਤੇ ਪਿਛਲੇ ਸੱਤ ਸਾਲਾਂ ਤੋਂ ਯੂਕੇ ਗੱਤਕਾ ਚੈਂਪੀਅਨਸ਼ਿਪਾਂ ਦਾ ਸਾਲਾਨਾ ਆਯੋਜਨ ਕਰਕੇ ਜੰਗਜੂ ਕਲਾ ਗੱਤਕੇ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ।

          ਇਸ ਮੌਕੇ ਮਨਜੀਤ ਸਿੰਘ ਰਾਏਸਤਨਾਮ ਸਿੰਘ ਸਾਹਨੀਕਿਰਪਾਲ ਸਿੰਘ ਮੂਸਾਪੁਰ ਸਮੇਤ ਬੀਕੇਯੂ ਦੇ ਆਗੂਆਂ ਨੇ ਢੇਸੀ ਦਾ ਕਿਸਾਨੀ ਮਸਲੇ ਉਠਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਐਨ.ਆਰ.ਆਈਜ਼ ਅਤੇ ਵਿਸਵ ਭਰ ਤੋਂ ਆਈਆਂ ਜੋਰਦਾਰ ਆਵਾਜਾਂ ਸਦਕਾ ਹੀ ਕਿਸਾਨ ਮੋਰਚੇ ਨੂੰ ਇਤਿਹਾਸਕ ਸਫਲਤਾ ਮਿਲੀ ਹੈ।

          ਹੋਰਨਾਂ ਤੋਂ ਇਲਾਵਾ ਇਸ ਮੌਕੇ ਜਸਪਾਲ ਸਿੰਘ ਢੇਸੀਕਿਸਾਨ ਆਗੂ ਕੁਲਦੀਪ ਸਿੰਘ ਸੰਘਾਹਰਿੰਦਰ ਸਿੰਘ ਖਹਿਰਾਹੁਸਨ ਲਾਲ ਸਰਪੰਚਪਾਲਾ ਮੌਲੀਹਰਬੰਸ ਸਿੰਘ ਹਰਦੋ ਫਰੋਲਾ ਅਤੇ ਡਾ: ਸੁੱਖੀ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਸਿਆਸੀ ਆਗੂ ਵੀ ਹਾਜਰ ਸਨ।

Leave a Reply