ਵਿਦਿਆਲਾ ਪ੍ਰਿੰਸੀਪਲ ਪ੍ਰੋ ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥਣ ਦੀ ਇਸ ਵਿਸੇਸ਼ ਪ੍ਰਾਪਤੀ ਦੇ ਉੱਪਰ ਖੁਸ਼ੀ ਜ਼ਾਹਿਰ ਕਰਦੇ ਹੋਏ ਉਸ ਨੂੰ ਮੁਬਾਰਕਬਾਦ ਦਿੱਤੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਵਿਖੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸੰਬੰਧਿਤ ਖੇਤਰਾਂ ਵਿੱਚ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਹਰ ਸੰਭਵ ਯਤਨ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥਣਾਂ ਦਾ ਮਾਰਗਦਰਸ਼ਨ ਕਰਨ ਵਾਲੇ ਵਿਭਾਗ ਦੇ ਅਧਿਆਪਕਾਂ ਦੁਆਰਾ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ।