KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਦਿਵਿਆਂਗ ਬੱਚਿਆਂ ਨੂੰ ਸਮਾਜ ’ਚ ਵਿਸ਼ੇਸ਼ ਥਾਂ ਦਿਵਾਉਣ ਦੀ ਲੋੜ, ਇਹ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ – ਡਾ. ਬਲਜੀਤ ਕੌਰ

ਦਿਵਿਆਂਗ ਬੱਚਿਆਂ ਨੂੰ ਸਮਾਜ ’ਚ ਵਿਸ਼ੇਸ਼ ਥਾਂ ਦਿਵਾਉਣ ਦੀ ਲੋੜ, ਇਹ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ – ਡਾ. ਬਲਜੀਤ ਕੌਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 8 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਪੰਜਾਬ ਦੇ ਸਮਾਜਿਕ ਸੁਰੱਖਿਆਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨਜਿਨ੍ਹਾਂ ਨੂੰ ਬਣਦੀ ਹਰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਸਥਾਨਕ ਸਾਈਂ ਦਾਸ ਏ.ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਸਪੈਸ਼ਲ ਓਲੰਪਿਕਸ ਭਾਰਤ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ‘ ਨੂੰ ਸਮਰਪਿਤ ਨੈਸ਼ਨਲ ਹੈਲਥ ਫੈਸਟ ਫਾਰ ਦਿਵਿਆਂਗਜਨ-ਵੀ ਕੇਅਰ‘ ਸਿਰਲੇਖ ਹੇਠ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿਵਿਆਂਗ ਬੱਚਿਆਂ ਨੂੰ ਸਮਾਜ ਵਿੱਚ ਵਿਸ਼ੇਸ਼ ਥਾਂ ਦਿਵਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈਉਨ੍ਹਾਂ ਨੂੰ ਸਮਾਜ ਵਿੱਚ ਬਰਾਬਰੀ ਦੇ ਮੌਕੇ ਦਿਵਾਉਣ ਅਤੇ ਪੂਰਨ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਵੱਲ ਪੂਰੀ ਤਵਜੋਂ ਦਿੰਦਿਆਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਨਾਲੋਂ ਘੱਟ ਨਹੀਂ ਹਨ। ਜੇਕਰ ਇਨ੍ਹਾਂ ਨੂੰ ਪੂਰਾ ਸਹਿਯੋਗ ਅਤੇ ਹੌਸਲਾ ਅਫਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰਨ ਦੀ ਤਾਕਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਬੱਚਿਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜ਼ਮੀਨੀ ਪੱਧਰ ਤੱਕ ਇਨ੍ਹਾਂ ਸਹੂਲਤਾਂ ਨੂੰ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਪਰੰਤ ਕੈਬਨਿਟ ਮੰਤਰੀ ਨੇ ਸਕੂਲ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਲਗਾਏ ਗਏ ਕੈਂਪ ਦੌਰਾ ਕੀਤਾ ਅਤੇ ਉਥੇ ਮੌਜੂਦ ਦਿਵਿਆਂਗ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ।

ਇਸ ਤੋਂ ਪਹਿਲਾਂ ਨਦੋਕਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕੈਬਨਿਟ ਮੰਤਰੀ ਦਾ ਸਕੂਲ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਅਤੇ ਸੰਸਥਾ ਨੂੰ ਇਸ ਉਪਰਾਲੇ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰਐਸ.ਡੀ.ਐਮ. ਬਲਬੀਰ ਰਾਜ ਸਿੰਘਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਕੁਮਾਰਸਟੇਟ ਮਹਿਲਾ ਮੋਰਚਾ ਦੀ ਪ੍ਰਧਾਨ ਰਾਜਵਿੰਦਰ ਕੌਰਅਮਰਜੀਤ ਸਿੰਘ ਆਨੰਦ ਆਦਿ ਮੌਜੂਦ ਸਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਥਾਨਕ ਸਰਕਟ ਹਾਊਸ ਪੁੱਜਣ ਤੇ ਗਾਰਡ ਆਫ ਆਨਰ ਦਿੱਤਾ ਗਿਆ।

ਉਪਰੰਤ ਕੈਬਨਿਟ ਮੰਤਰੀ ਨੇ ਸਥਾਨਕ ਗਾਂਧੀ ਵਨਿਤਾ ਆਸ਼ਰਮ ਵਿਖੇ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਥੇ ਰਹਿ ਰਹੀਆਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਹ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਸਮਰੱਥ ਬਣ ਸਕਣ। ਮਹਿਲਾ ਸਸ਼ਕਤੀਕਰਨ ਲਈ ਉਨ੍ਹਾਂ ਸਮਾਜ ਵਿੱਚ ਲੜਕੀਆਂ/ਔਰਤਾਂ ਨੂੰ ਬਰਾਬਰ ਦੇ ਅਧਿਕਾਰ ਪ੍ਰਦਾਨ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੀ ਸ਼ੁਰੂਆਤ ਘਰ ਤੋਂ ਹੋਣੀ ਚਾਹੀਦੀ ਹੈ ਅਤੇ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਪੁੱਤਾਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ। 

ਆਸ਼ਰਮ ਵਿੱਚ ਲੜਕੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਲੜਕੀਆਂ ਨੂੰ ਕਿਤਾਬਾਂ ਪੜ੍ਹਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਵਧੀਆ ਦੋਸਤ ਹਨ ਅਤੇ ਉੱਤਮ ਇਨਸਾਨ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਆਸ਼ਰਮ ਦੀਆਂ ਬੱਚੀਆਂ ਵੱਲੋਂ ਸੱਭਿਆਚਾਰਕ ਸਮਾਗਮ ਵੀ ਪੇਸ਼ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ.ਐਸ. ਰੰਧਾਵਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਲੜਕੀਆਂ ਲਈ ਚਿਲਡਰਨ ਹੋਮਅਬਜ਼ਰਵੇਸ਼ਨ ਹੋਮ ਸਮੇਤ ਆਸ਼ਰਮ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।  ਇਸ ਉਪਰੰਤ ਕੈਬਨਿਟ ਮੰਤਰੀ ਨੇ ਆਸ਼ਰਮ ਵਿੱਚ ਰਹਿ ਰਹੀਆ ਲੜਕੀਆਂ ਵੱਲੋਂ ਤਿਆਰ ਕੀਤਾ ਸਮਾਨ ਵੀ ਦੇਖਿਆ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਰਿਵਾਰਸਮਾਜਕੰਮ ਵਾਲੀ ਥਾਂਪ੍ਰਾਈਵੇਟ ਜਾਂ ਪਬਲਿਕ ਸਥਾਨ `ਤੇ ਹਿੰਸਾਂ ਤੋ ਪੀੜਤ ਔਰਤਾਂ ਦੀ ਮਦਦ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਚੱਲ ਰਹੇ ਸਖੀ-ਵਨ ਸਟਾਪ ਸੈਂਟਰ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੈਂਟਰ ਦੀ ਪ੍ਰਸ਼ਾਸਕ ਸੰਦੀਪ ਕੌਰ ਪਾਸੋਂ ਅਜਿਹੀਆਂ ਹਿੰਸਾ ਪੀੜਤ ਔਰਤਾਂ ਨੂੰ ਪ੍ਰਦਾਨ ਕੀਤੀ ਜਾਂਦੀ ਸਹਾਇਤਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਅਤੇ ਢੁੱਕਵੀਂ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਨਿਆਂ ਹਾਸਲ ਕਰਨ ਦੇ ਯੋਗ ਬਣਾਉਣ ਲਈ ਵਚਨਬੱਧ ਹੈ।

Leave a Reply