ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ)– ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਨਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਜਬਰ-ਜਨਾਹ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੰਦੇ ਹੋਏ ਰਕਸ਼ਾ ਰਾਮ ਪੁੱਤਰ ਨਰੇਸ਼ ਕੁਮਾਰ ਵਾਸੀ ਮੁਸੇਪੁਰ, ਬੋਹੜੀ, ਥਾਣਾ ਬਹਿਰਾਈ, ਜ਼ਿਲ੍ਹਾ ਯੂ.ਪੀ ਨੂੰ 10 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 2 ਲੱਖ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ ‘ਤੇ ਦੋਸ਼ੀ ਨੂੰ 1 ਸਾਲ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 6 ਅਕਤੂਬਰ 2019 ਨੂੰ ਥਾਣਾ ਭਾਰਗੋ ਕੈਂਪ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |