Jalandhar Travel Agent Fraudulent Under Immigration Act ਕੈਨੇਡਾ ਭੇਜਣ ਦਾ ਝਾਂਸਾ ਦੇਣ ਵਾਲੇ ਜਲੰਧਰ ਦੇ ਟ੍ਰੈਵਲ ਏਜੰਟ ਖ਼ਿਲਾਫ਼ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ Post author:Gurpreet Singh Sandhu Post published:April 9, 2022 Post category:Top Issues / World Post comments:0 Comments आयुर्वेद पांच महाभूतों चिकित्सा प्रणाली केसरी विरासत के इस मंच आयुर्वेदिक दवाई को बेचने के लिए संपर्क करे - 9592306823 ਲੁਧਿਆਣਾ, 9 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਲੁਧਿਆਣਾ ਦੇ ਦਸਮੇਸ਼ ਨਗਰ ਦੀ ਰਹਿਣ ਵਾਲੀ ਲੜਕੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਜਲੰਧਰ ਦੇ ਟ੍ਰੈਵਲ ਏਜੰਟ ਨੇ ਉਸ ਨਾਲ 18 ਲੱਖ ਰੁਪਏ ਦੀ ਧੋਖਾਧੜੀ ਕੀਤੀ। ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰ 5 ਦੀ ਪੁਲਿਸ ਨੇ ਦਸਮੇਸ਼ ਨਗਰ ਗਲੀ ਨੰ 12 ਦੇ ਰਹਿਣ ਵਾਲੇ ਲੜਕੀ ਦੇ ਪਿਤਾ ਲਖਬੀਰ ਸਿੰਘ ਦੇ ਬਿਆਨ ਉੱਪਰ ਪਿੰਡ ਬਕਾਪੁਰ ਤਹਿਸੀਲ ਫਿਲੌਰ ਜਲੰਧਰ ਦੇ ਵਾਸੀ ਟ੍ਰੈਵਲ ਏਜੰਟ ਵਿਜੈ ਕੁਮਾਰ ਦੇ ਖ਼ਿਲਾਫ਼ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਰੋਹਤਕ ‘ਚ ਪੌਣੇ 3 ਕਰੋੜ ਰੁਪਏ ਦੀ ਲੁੱਟ-ਗਾਰਡ ਨੂੰ ਮਾਰੀਆਂ 2 ਗੋਲੀਆਂ ਲੁਧਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਲਖਬੀਰ ਸਿੰਘ ਨੇ ਦੱਸਿਆ ਕਿ ਸਾਲ ਦੀ ਸ਼ੁਰੂਆਤ ਵਿਚ ਉਸ ਨੇ ਆਪਣੀ ਬੇਟੀ ਨੂੰ ਕੈਨੇਡਾ ਭੇਜਣਾ ਸੀ। ਉਨ੍ਹਾਂ ਦੇ ਇਕ ਵਾਕਫ਼ ਵਿਅਕਤੀ ਨੇ ਵਿਜੇ ਕੁਮਾਰ ਦੀ ਦੱਸ ਪਾਈ ਅਤੇ ਆਖਿਆ ਕਿ ਉਹ ਬੜੀ ਆਸਾਨੀ ਨਾਲ ਕੈਨੇਡਾ ਦਾ ਵਰਕ ਪਰਮਿਟ ਅਤੇ ਵੀਜ਼ਾ ਲਗਵਾ ਦੇਵੇਗਾ। ਇਸ ਸਬੰਧੀ ਜਦ ਵਿਜੇ ਕੁਮਾਰ ਨਾਲ ਮੁਲਾਕਾਤ ਕੀਤੀ ਗਈ ਤਾਂ ਉਸ ਨੇ ਕੈਨੇਡਾ ਭੇਜਣ ਦੀ ਗੱਲ ਆ ਕੇ ਲਖਵੀਰ ਸਿੰਘ ਕੋਲੋਂ 18 ਲੱਖ ਰੁਪਏ ਦੀ ਰਕਮ ਹਾਸਲ ਕਰ ਲਏ। ਬਾਅਦ ਵਿਚ ਮੁਲਜ਼ਮ ਨੇ ਨਾ ਤਾਂ ਲੜਕੀ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਉਨ੍ਹਾਂ ਦੀ ਰਕਮ ਵਾਪਸ ਕੀਤੀ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਤਫਤੀਸ਼ ਤੋਂ ਬਾਅਦ ਮੁਲਜ਼ਮ ਵਿਜੇ ਕੁਮਾਰ ਦੇ ਖਿਲਾਫ ਐੱਫ ਆਈ ਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਕ੍ਰਿਸ਼ਨ ਲਾਲ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਮੁਲਜ਼ਮ ਵਿਜੇ ਕੁਮਾਰ ਨੂੰ ਗ੍ਰਿਫਤਾਰ ਕਰ ਲਵੇਗੀ। Tags: Jalandhar Travel Agent Fraudulent Under Immigration Act You Might Also Like ਅਰਵਿੰਦ ਕੇਜਰੀਵਾਲ ਨੇ ਦਿੱਤੀਆਂ 4 ਹੋਰ ਗਰੰਟੀਆਂ January 1, 2022 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ August 31, 2023 ਭਾਰਤ ਦਾ ਦੁਸ਼ਮਣ ਨੰਬਰ ਵਨ ਪੁੱਜਾ 72 ਹੂਰਾਂ ਕੋਲ! ਦਾਊਦ ਇਬਰਾਹਿਮ ਕਰਾਚੀ ਦੇ ਹਸਪਤਾਲ ‘ਚ ਭਰਤੀ; ਮਾਰੇ ਜਾਣ ਦੀਆਂ ਕਨਸੋਆਂ ਦਰਮਿਆਨ ਪਾਕਿਸਤਾਨ ਵਿੱਚ ਇੰਟਰਨੈੱਟ ਬੰਦ December 18, 2023 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
ਭਾਰਤ ਦਾ ਦੁਸ਼ਮਣ ਨੰਬਰ ਵਨ ਪੁੱਜਾ 72 ਹੂਰਾਂ ਕੋਲ! ਦਾਊਦ ਇਬਰਾਹਿਮ ਕਰਾਚੀ ਦੇ ਹਸਪਤਾਲ ‘ਚ ਭਰਤੀ; ਮਾਰੇ ਜਾਣ ਦੀਆਂ ਕਨਸੋਆਂ ਦਰਮਿਆਨ ਪਾਕਿਸਤਾਨ ਵਿੱਚ ਇੰਟਰਨੈੱਟ ਬੰਦ December 18, 2023