ਅੰਮ੍ਰਿਤਸਰ, 11 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਦੋ ਪਹੀਆ ਵਾਹਨ ਖੜ੍ਹੇ ਕਰਨ ਲਈ ਸਕੂਟਰ ਸਟੈਂਡ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮੇਂ ਅਰਦਾਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਕਾਰਸੇਵਾ ਭੂਰੀ ਵਾਲਿਆਂ ਦੇ ਮੁਖੀ ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਮੌਜੂਦ ਸਨ।