KESARI VIRASAT

ਕੇਸਰੀ ਵਿਰਾਸਤ

Latest news
ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ
You are currently viewing ਜਲੰਧਰ ਜ਼ੀਰੋ ਫੀਸਦ ਪੈਂਡੈਂਸੀ ਦਰ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ਭਰ ’ਚ ਮੋਹਰੀ : ਘਨਸ਼ਿਆਮ ਥੋਰੀ

ਜਲੰਧਰ ਜ਼ੀਰੋ ਫੀਸਦ ਪੈਂਡੈਂਸੀ ਦਰ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ਭਰ ’ਚ ਮੋਹਰੀ : ਘਨਸ਼ਿਆਮ ਥੋਰੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜਲੰਧਰ, 11 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਜ਼ਿਲ੍ਹਾ ਜਲੰਧਰ ਨੇ ਜ਼ੀਰੋ ਫੀਸਦੀ ਪੈਂਡੈਂਸੀ ਦਰ ਨਾਲ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸੂਬੇ ਭਰ ਚ ਮੋਹਰੀ ਸਥਾਨ ਹਾਸਲ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਪ੍ਰੈਲ 2021 ਤੋਂ ਅਪ੍ਰੈਲ 2022 ਤੱਕ ਸਾਰੇ 33 ਸੇਵਾ ਕੇਂਦਰਾਂ ਤੇ ਲਗਭਗ 330 ਸੇਵਾਵਾਂ ਲਈ ਪ੍ਰਸ਼ਾਸਨ ਨੂੰ 361700 ਦਰਖਾਸਤਾਂ ਪ੍ਰਾਪਤ ਹੋਈਆਂ ਸਨਜਿਨ੍ਹਾਂ ਦਾ ਅਧਿਕਾਰੀਆਂ ਵੱਲੋਂ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਇਨ੍ਹਾਂ ਵਿੱਚੋਂ ਸਿਰਫ਼ 17 ਅਰਜ਼ੀਆਂ ਪੈਂਡਿੰਗ ਹਨਜੋ ਕਿ ਜ਼ੀਰੋ ਫੀਸਦੀ ਪੈਂਡੈਂਸੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਇਹ ਟੀਚਾ ਹਾਸਲ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਲੰਬਿਤ ਪੈਂਡੈਂਸੀ ਦੀ ਰੋਜ਼ਾਨਾ ਨਿਗਰਾਨੀ ਇੱਕ ਵਿਆਪਕ ਕਾਰਜਵਿਧੀ ਵੀ ਤਿਆਰ ਕੀਤੀ ਗਈ ਹੈਜਿਸ ਦੇ ਨਤੀਜੇ ਵਜੋਂ ਜ਼ੀਰੋ ਫੀਸਦੀ ਪੈਂਡੈਂਸੀ ਨੂੰ ਹਾਸਲ ਕੀਤਾ ਗਿਆ ਹੈ।

ਉਨ੍ਹਾਂ ਭਵਿੱਖ ਵਿੱਚ ਵੀ ਅਧਿਕਾਰੀਆਂ ਨੂੰ ਜ਼ੀਰੋ ਪੈਂਡੈਂਸੀ ਨੂੰ ਬਰਕਰਾਰ ਰੱਖਣ ਲਈ ਕਿਹਾ ਤਾਂ ਜੋ ਜ਼ਿਲ੍ਹਾ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਰਹੇ । ਉਨ੍ਹਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਦੇ ਮਾਧਿਅਮ ਨਾਲ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

Leave a Reply