KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਕਾਂਗਰਸ ਸਰਕਾਰ ਦੇ 37.23 ਕਰੋੜ ਦੇ ਮੁਕਾਬਲੇ ਮਾਰਚ 2022 ਦੌਰਾਨ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 62.34 ਕਰੋੜ ਰੁਪਏ ਹੋਈ: ਲਾਲਜੀਤ ਸਿੰਘ ਭੁੱਲਰ
37.23 crore against the Congress government during March 2022. Income rises to Rs 62.34 crore: Laljit Singh Bhullar

ਕਾਂਗਰਸ ਸਰਕਾਰ ਦੇ 37.23 ਕਰੋੜ ਦੇ ਮੁਕਾਬਲੇ ਮਾਰਚ 2022 ਦੌਰਾਨ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 62.34 ਕਰੋੜ ਰੁਪਏ ਹੋਈ: ਲਾਲਜੀਤ ਸਿੰਘ ਭੁੱਲਰ


ਚੰਡੀਗੜ੍ਹ, 12 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਨਿਰੰਤਰ ਵੱਡਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 ‘ਚ ਪੀ.ਆਰ.ਟੀ.ਸੀ. ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ ਹੈ।
ਚੰਡੀਗੜ੍ਹ ਡਿਪੂ ਵਿਖੇ ਸੰਖੇਪ ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਹਰੀ ਝੰਡੀ ਵਿਖਾ ਕੇ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਲੰਘੇ ਦਸੰਬਰ, ਜਨਵਰੀ ਅਤੇ ਫ਼ਰਵਰੀ ਮਹੀਨਿਆਂ ਦੌਰਾਨ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1 ਕਰੋੜ 76 ਲੱਖ ਰੁਪਏ ਪ੍ਰਤੀ ਦਿਨ ਦਰਜ ਕੀਤੀ ਗਈ ਜਦ ਕਿ 10 ਮਾਰਚ ਨੂੰ ਆਏ ਨਤੀਜਿਆਂ ਤੋਂ ਬਾਅਦ ਹੀ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਮੁਤਾਬਕ ਸਰਕਾਰੀ ਬੱਸ ਸੇਵਾ ਦੀ ਆਮਦਨ `ਚ ਵਾਧਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਇਕੱਲੀ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 2 ਕਰੋੜ 1 ਲੱਖ ਰੁਪਏ ਪ੍ਰਤੀ ਦਿਨ ਰਹੀ, ਜੋ ਅਪ੍ਰੈਲ ਮਹੀਨੇ ਦੇ 10 ਦਿਨਾਂ ਦੌਰਾਨ ਹੋਰ ਵੱਧ ਕੇ 2 ਕਰੋੜ 20 ਲੱਖ ਰੁਪਏ ਪ੍ਰਤੀ ਦਿਨ ਹੋ ਗਈ ਹੈ।
ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਸ਼ਾਮਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਭਰੋਸਾ ਜਤਾਇਆ ਕਿ ਜਨਤਕ ਆਵਾਜਾਈ ਦੀ ਮਜ਼ਬੂਤੀ ਸਪੱਸ਼ਟ ਤੌਰ `ਤੇ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੂੰ ਦਿੱਤੀਆਂ ਗਈਆਂ 255 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਦੀਆਂ 29 ਬੱਸਾਂ ਤੋਂ ਬਾਅਦ ਪੀ.ਆਰ.ਟੀ.ਸੀ. ਵਿੱਚ ਹੁਣ ਕੁੱਲ 1308 ਬੱਸਾਂ ਹੋ ਗਈਆਂ ਹਨ ਜਿਸ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਆਪ੍ਰੇਸ਼ਨਲ ਕੇਂਦਰ ਮਾਲਵਾ ਖ਼ਿੱਤੇ ਵਿੱਚ ਜਿਥੇ ਸਰਕਾਰੀ ਬੱਸ ਸੇਵਾ ਤੰਤਰ ਮਜ਼ਬੂਤ ਕੀਤਾ ਜਾ ਸਕੇਗਾ, ਉਥੇ ਬੰਦ ਪਏ ਰੂਟਾਂ `ਤੇ ਵੀ ਬੱਸਾਂ ਚਲਾਈਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚੋਂ ਪਟਿਆਲਾ, ਸੰਗਰੂਰ ਅਤੇ ਬਠਿੰਡਾ ਡਿਪੂਆਂ ਨੂੰ 6-6, ਬੁਢਲਾਡਾ ਡਿਪੂ ਨੂੰ 5, ਚੰਡੀਗੜ੍ਹ ਡਿਪੂ ਨੂੰ 4 ਅਤੇ ਬਰਨਾਲਾ ਬੱਸ ਡਿਪੂ ਨੂੰ 2 ਬੱਸਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕਿਫ਼ਾਇਤੀ, ਸੁਰੱਖਿਆਤਮਕ ਅਤੇ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿੱਚ ਨਿੱਜੀ ਟਰਾਂਸਪੋਰਟ ਮਾਫ਼ੀਆ ਉਤੇ ਲਗਾਮ ਕੱਸਣ ਵਾਸਤੇ ਤਿਆਰ ਕੀਤੀ ਜਾ ਰਹੀ ਯੋਜਨਾ ਦੇ ਹਿੱਸੇ ਵਜੋਂ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਛੇਤੀ ਹੀ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।
ਸ. ਭੁੱਲਰ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਆ ਕੇ ਟੈਕਸ ਚੋਰੀ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਪਹਿਲੀ ਵਾਰ 54 ਹਜ਼ਾਰ, ਦੂਜੀ ਵਾਰ 1 ਲੱਖ 8 ਹਜ਼ਾਰ ਅਤੇ ਤੀਜੀ ਵਾਰ 2 ਲੱਖ 16 ਹਜ਼ਾਰ ਜੁਰਮਾਨੇ ਦੀ ਵਿਵਸਥਾ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੀਆਂ ਡਿਫ਼ਲਾਟਰ ਬੱਸਾਂ ਦੇ ਵੇਰਵੇ ਆਨਲਾਈਨ ਕਰਨ ਬਾਰੇ ਉਹ ਛੇਤੀ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ ਤਾਂ ਜੋ ਇੱਕ ਵਾਰ ਫੜੀ ਗਈ ਬੱਸ ਨੂੰ ਅਗਲੀ ਵਾਰ ਦੁੱਗਣਾ ਜੁਰਮਾਨਾ ਦੇਣਾ ਯਕੀਨੀ ਬਣਾਇਆ ਜਾ ਸਕੇ।
ਸਮਾਗਮ ਦੌਰਾਨ ਐਮ.ਡੀ. ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ, ਜਨਰਲ ਮੈਨੇਜਰ (ਪ੍ਰਸ਼ਾਸਨ) ਸ੍ਰੀ ਸੁਰਿੰਦਰ ਸਿੰਘ, ਜਨਰਲ ਮੈਨੇਜਰ ਚੰਡੀਗੜ੍ਹ ਡਿਪੂ ਸ੍ਰੀ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਪਟਿਆਲਾ ਡਿਪੂ ਸ੍ਰੀ ਜਤਿੰਦਰਪਾਲ ਸਿੰਘ ਗਰਵੇਾਲ ਅਤ ਜਨਰਲ ਮੈਨਜਰ ਬਰਨਾਲਾ ਡਿਪੂ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply