ਸੁਰੱਖਿਆ ਕਰਮਚਾਰੀ ਜ਼ਖਮੀ
ਚਸ਼ਮਦੀਦਾਂ ਮੁਤਾਬਕ ਭਾਜਪਾ ਉਮੀਦਵਾਰ ਨੂੰ ਸੁਰੱਖਿਆ ਬਲਾਂ ਨੇ ਕਿਸੇ ਤਰ੍ਹਾਂ ਬਾਹਰ ਕੱਢਿਆ। ਇਸ ਦੌਰਾਨ ਬਦਮਾਸ਼ਾਂ ਨੇ ਵਾਹਨਾਂ ‘ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਕਾਰਨ ਭਾਜਪਾ ਉਮੀਦਵਾਰ ਦੇ ਨਾਲ ਚੱਲ ਰਹੀ ਇਕ ਗੱਡੀ ਦੇ ਸ਼ੀਸ਼ੇ ਟੁੱਟ ਗਏ। ਇਸ ਘਟਨਾ ‘ਚ ਇਕ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ ਹੈ।
ਭਾਜਪਾ ਨੇਤਾ ਅਗਨੀਮਿੱਤਰਾ ਪਾਲ ਨੇ ਟੀਐਮਸੀ ਸਮਰਥਕਾਂ ‘ਤੇ ਦੋਸ਼ ਲਗਾਇਆ ਹੈ। ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ ਨੇ ਕਿਹਾ ਕਿ ਤ੍ਰਿਣਮੂਲ ਦੇ ਲੋਕਾਂ ਨੇ ਸਾਡੇ ‘ਤੇ ਹਮਲਾ ਕੀਤਾ, ਗੱਡੀ ‘ਤੇ ਹਮਲਾ ਹੋਇਆ, ਸਾਡੇ ਲੋਕ ਜ਼ਖਮੀ ਹੋਏ। ਤ੍ਰਿਣਮੂਲ ਡਰੀ ਹੋਈ ਹੈ, ਇਸੇ ਲਈ ਇਹ ਸਭ ਕੁਝ ਕਰ ਰਹੀ ਹੈ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਮੇਰੇ ਸੁਰੱਖਿਆ ਗਾਰਡ ‘ਤੇ ਵੀ ਹਮਲਾ ਕੀਤਾ ਗਿਆ ਹੈ।