ਚੰਡੀਗਡ਼੍ਹ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਰਾਸ਼ਟਰਪਤੀ,ਉਪਰਾਸ਼ਟਰਪਤੀ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਪੰਜਾਬ ਵਿਚ ਜਲਦ ਹੀ ਕੇਜਰੀਵਾਲ ਦੀ ਪਹਿਲੀ ਗਰੰਟੀ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਹੋ ਸਕਦਾ ਹੈ।
ਦੱਸ ਦੇਈਏ ਕਿ ਕੱਲ੍ਹ ਪੰਜਾਬ ਦੇ ਆਲਾ ਅਧਿਕਾਰੀਆਂ ਤੇ ਬਿਜਲੀ ਮੰਤਰੀ ਨਾਲ ਕੇਜਰੀਵਾਲ ਨੇ ਦਿੱਲੀ ਵਿਚ ਮੁਲਾਕਾਤ ਕੀਤੀ ਸੀ।
ਅੱਜ ਸ਼ਾਮ ਕੇਜਰੀਵਾਲ ਨੂੰ ਮਿਲਣਗੇ ਭਗਵੰਤ ਮਾਨ
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਅਜਿਹੀ ਸੰਭਾਵਨਾ ਹੈ ਕਿ ਭਗਵੰਤ ਮਾਨ ਸਰਕਾਰ 300 ਯੂਨਿਟ ਬਿਜਲੀ ਮੁਫਤ ਕਰਨ ਦਾ ਐਲਾਨ ਕਰ ਸਕਦੀ ਹੈ। ਕਿਉਂਕਿ ਬਜਟ ਜੂਨ ਮਹੀਨੇ ਵਿੱਚ ਆਉਣਾ ਹੈ ਅਤੇ ਭਲਕੇ 13 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ, ਇਸ ਲਈ ਇਹ ਮੀਟਿੰਗ ਹੋਰ ਵੀ ਅਹਿਮ ਹੋ ਸਕਦੀ ਹੈ।
ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਪੰਜਾਬ ਦੇ ਮੁੱਖ ਸਕੱਤਰ ਦੀ ਕੇਜਰੀਵਾਲ ਨਾਲ ਮੁਲਾਕਾਤ ‘ਤੇ ਚੁੱਕੇ ਸਵਾਲ
ਰਾਜਾ ਵੜਿੰਗ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਵਿੱਚ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਬਿਜਲੀ ਵਿਭਾਗ ਦੇ ਸਕੱਤਰ ਦਲੀਪ ਕੁਮਾਰ, ਪਾਵਰਕਾਮ ਦੇ ਸੀ.ਐੱਮ.ਡੀ. ਬਲਦੇਵ ਸਿੰਘ ਸਰਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਥੋਂ ਦੇ ਮੰਤਰੀ ਸਤਿੰਦਰ ਜੈਨ, ਰਾਜ ਸਭਾ ਸ. ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਅਰਵਿੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ।