ਪਟਿਆਲਾ (ਕੇਸਰੀ ਨਿਊਜ਼ ਨੈੱਟਵਰਕ) : ਥਾਣਾ ਕੋਤਵਾਲੀ ਪੁਲਿਸ ਨੇ ਇਕ ਫਰਜ਼ੀ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਰਾਤ ਉਕਤ ਫਰਜ਼ੀ ਕਾਂਸਟੇਬਲ ਖਾਕੀ ਪੈਂਟ ਤੇ ਚਿੱਟੀ ਟੀ-ਸ਼ਰਟ ਤੇ ਪੁਲਿਸ ਦੇ ਲੋਗੋ ਲਗਾ ਕੇ ਘੁੰਮ ਰਿਹਾ ਸੀ ਤੇ ਲੋਕਾਂ ਨੂੰ ਧਮਕਾ ਰਿਹਾ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕਾਂਸਟੇਬਲ ਨੂੰ ਹਿਰਾਸਤ ‘ਚ ਲੈ ਲਿਆ। ਮੁਲਜ਼ਮ ਦੀ ਪਛਾਣ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ ਜਿਸ ਦੀ ਜੇਬ ‘ਚੋਂ ਪੰਜਾਬ ਪੁਲਿਸ ਦਾ ਫਰਜ਼ੀ ਪਛਾਣ ਪੱਤਰ ਵੀ ਬਰਾਮਦ ਹੋਇਆ।