ਚੰਡੀਗੜ੍ਹ, 12 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋ ਰਹੀ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਭਾਗ ਲੈ ਰਹੇ ਹਨ। ਇਸ ਕਾਨਫਰੰਸ ਵਿੱਚ ਭਾਰਤ ਦੀਆਂ ਵੱਖ ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰ (ਸਪੀਕਰ/ਚੇਅਰਮੈਨ) ਅਤੇ ਸਕੱਤਰ ਵਿਧਾਨ ਸਭਾਵਾਂ ਵਿੱਚ ਉਹਨਾਂ ਨੂੰ ਦਰਪੇਸ਼ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਗੁਹਾਟੀ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਾਲਮਤੀ ਵਿਖੇ ਮੱਥਾ ਵੀ ਟੇਕਿਆ।

Kultar Singh Sandhwan will take part in the 8th Indian Regional Commonwealth Parliamentary Conference