ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਵੱਲੋਂ ਨੋਟਿਸ ਲੈਂਦਿਆਂ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਸੜਕਾਂ ਤੇ ਘੁੰਮ ਰਹੀਆਂ ਗਊਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਦਾ ਕੰਮ ਕੀਤਾ ਗਿਆ।
ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਹਰ ਸਮੇਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਉਮੀਦ ਜਤਾਈ ਕਿ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਸਾਂਭ-ਸੰਭਾਲ ਲਈ ਭਵਿੱਖ ਵਿੱਚ ਯੋਗ ਉਪਰਾਲੇ ਕੀਤੇ ਜਾਣਗੇ।